ਪੱਤਰ ਪੇ੍ਰਰਕ, ਫਗਵਾੜਾ : ਆਮ ਆਦਮੀ ਪਾਰਟੀ ਹਲਕਾ ਵਿਧਾਨ ਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀ ਸੀਨੀਅਰ ਮਹਿਲਾ ਆਗੂ ਪਿ੍ਰਤਪਾਲ ਕੌਰ ਤੁਲੀ ਦੀ ਅਗਵਾਈ ਹੇਠ ਵਾਰਡ ਨੰ. 42 ਦੇ ਵਰਕਰਾਂ ਦਾ ਇੱਕ ਜਥਾ ਅੰਮਿ੍ਤਸਰ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਰੈਲੀ ਅਤੇ ‘ਸਕੂਲ ਆਫ ਐਮੀਨੈਂਸ’ ਸਮਾਗਮ ਵਿਚ ਸ਼ਾਮਲ ਹੋਇਆ। ਇਸ ਸਮਾਗਮ ‘ਚ ਸ਼ਾਮਲ ਹੋਣ ਉਪਰੰਤ ਵਾਪਸੀ ਤੇ ਫਗਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਆਗੂ ਪਿ੍ਰਤਪਾਲ ਕੌਰ ਤੁਲੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਜੀਵਨ ਵਿਚ ਬੁਲੰਦੀ ‘ਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਪਹਿਲਾ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਪਵਿੱਤਰ ਨਗਰੀ ਅੰਮਿ੍ਤਸਰ ਤੋਂ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਦਾ ਆਗਾਜ਼ ਹੋਇਆ ਹੈ ਅਤੇ ਇਹ ਸਕੂਲ ਯਕੀਨਨ ਤੌਰ ‘ਤੇ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸਿੱਖਿਆ ਦੇ ਖੇਤਰ ਵਿਚ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ ਖਾਸ ਕਰ ਕੇ ਗਰੀਬ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਮੈਡਮ ਤੁਲੀ ਨੇ ਕਿਹਾ ਕਿ ਛੇਤੀ ਹੀ ਇਨ੍ਹਾਂ ਸਕੂਲਾਂ ‘ਚੋਂ ਵਿੱਦਿਆ ਹਾਸਲ ਕਰਨ ਵਾਲੇ ਵਿਦਿਆਰਥੀ ਹਰੇਕ ਖੇਤਰ ਵਿਚ ਵੱਡੀਆਂ ਪ੍ਰਰਾਪਤੀਆਂ ਕਰਦੇ ਹੋਏ ਸੂਬੇ ਦਾ ਨਾਮ ਰੌਸ਼ਨ ਕਰਨਗੇ। ਇਸ ਜੱਥੇ ਵਿਚ ਉਨ੍ਹਾਂ ਨਾਲ ਗੁਰਦੀਪ ਸਿੰਘ ਤੁਲੀ, ਹਰਿੰਦਰ ਕੌਰ, ਮਧੂ, ਅਸ਼ੋਕ ਕੁਮਾਰ, ਮਨੀ, ਲਵਲੀ, ਮਨੋਹਰ, ਸ਼ਿੰਦਰ ਕੁਮਾਰ, ਮਦਨ ਲਾਲ, ਗੋਰਾ ਤੇ ਸ਼ਮਸ਼ੇਰ ਆਦਿ ਵੀ ਸ਼ਾਮਲ ਸਨ।