Ad-Time-For-Vacation.png

ਸਿੱਖ ਆਗੂ ਰੇਸ਼ਮ ਸਿੰਘ ਯੂ.ਐਸ.ਏ ਅਮਰੀਕਾ ਪੁੱਜੇ

ਅੰਮ੍ਰਿਤਸਰ, (ਸੁਖਵਿੰਦਰਜੀਤ ਸਿੰਘ ਬਹੋੜੂ) : ਭਾਰਤੀ ਮੂਲ ਦੇ ਪ੍ਰਵਾਸੀ ਭਾਰਤੀ ਰੇਸ਼ਮ ਸਿੰਘ ਅਮਰੀਕਾ ਪੁੱਜ ਗਏ ਹਨ। ਸਰਬੱਤ ਖ਼ਾਲਸਾ ਸੰਮੇਲਨ ‘ਚ ਅਮਰੀਕਾ ਤੋਂ ਪੰਜਾਬ ਪੁੱਜੇ ਰੇਸ਼ਮ ਸਿੰਘ ਨੂੰ ਦਿੱਲੀ ਹਵਾਈ ਅੱਡੇ ਤੇ ਪੰਜਾਬ ਪੁਲਿਸ ਤੇ ਦਿੱਲੀ ਪੁਲਿਸ ਨੇ ਇਕ ਸਾਜ਼ਸ਼ ਤਹਿਤ ਗ੍ਰਿਫਤਾਰ ਕਰ ਕੇ ਅੰਮ੍ਰਿਤਸਰ ਜੇਲ ਵਿਚ ਡੱਕ ਦਿਤਾ ਸੀ।

ਇਹ ਪ੍ਰਗਟਾਵਾ ਕਰਦਿਆਂ ਮਾਨ ਦਲ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਪੰਥਕ ਧਿਰਾਂ ਵਲੋਂ ਅਕਤੂਬਰ 2015 ਤੇ 2016 ‘ਚ ਬੁਲਾਏ ਗਏ ਸਰਬੱਤ ਖ਼ਾਲਸਾ ਸੰਮੇਲਨ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਰੇਸ਼ਮ ਸਿੰਘ ਅਮਰੀਕਾ ਦੇ ਸਥਾਈ ਨਾਗਰਿਕ ਹਨ। ਉਨ੍ਹਾਂ ਨੂੰ ਵਾਪਸ ਅਮਰੀਕਾ ਜਾਣ ਲਈ ਲੰਮੇ ਸੰਘਰਸ਼ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਅਮਰੀਕਾ ਵਾਪਸ ਜਾਣ ਲਈ ਇਥੋਂ ਦੀ ਸਰਕਾਰ ਤੇ ਅਫ਼ਸਰਸ਼ਾਹੀ ਪਾਸਪੋਰਟ ਜਾਰੀ ਨਹੀਂ ਸੀ ਕਰ ਰਹੀ। ਡੇਢ ਤੋਂ ਦੋ ਮਹੀਨੇ ਤਕ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਜੇਲ ਵਿਚ ਰਹਿਣਾ ਪਿਆ। ਪਾਸਪੋਰਟ ਲੈਣ ਲਈ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਮਿਲਣਾ ਪਿਆ ਪਰ ਕੋਈ ਨਿਆਂ ਨਾ ਮਿਲਣ ਤੇ ਅਦਾਲਤ ਤਕ ਪਹੁੰਚ ਕਰਨੀ ਪਈ। ਜੇਲ ਤੋਂ ਰਿਹਾਅ ਹੋ ਕੇ ਭਾਈ ਰੇਸ਼ਮ ਸਿੰਘ ਜਲੰਧਰ ਲਾਗੇ ਅਪਣੇ ਪਿੰਡ ਚਲੇ ਗਏ ਸਨ। ਉਥੋਂ ਉਨ੍ਹਾਂ ਅਮਰੀਕਾ ਜਾਣ ਲਈ ਸਥਾਨਕ ਅਧਿਕਾਰੀਆਂ ਨਾਲ ਰਾਬਤਾ ਵੀ ਕਾਇਮ ਕੀਤਾ ਪਰ ਸਰਕਾਰ ਸ਼ੱਕ ਦੇ ਆਧਾਰ ‘ਤੇ ਉਨ੍ਹਾਂ ਨੂੰ ਪਾਸਪੋਰਟ ਜਾਰੀ ਕਰਨ ਦੀ ਥਾਂ ਪ੍ਰੇਸ਼ਾਨ ਕਰਦੀ ਰਹੀ।

ਭਾਈ ਰੇਸ਼ਮ ਸਿੰਘ ਦੇ ਪਾਸਪੋਰਟ ਨੂੰ ਭਾਰਤੀ ਅਧਿਕਾਰੀਆਂ ਵਲੋਂ ਹਰੀ ਝੰਡੀ 13 ਅਗੱਸਤ ਨੂੰ ਦਿਤੀ ਗਈ ਅਤੇ ਉਹ 14 ਅਗੱਸਤ ਨੂੰ ਅਮਰੀਕਾ ਲਈ ਰਵਾਨਾ ਹੋ ਗਏ। ਅਮਰੀਕਾ ਪੁੱਜ ਕੇ ਉਥੋਂ ਦੀ ਸਿੱਖ ਸੰਗਤ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ

ਸਿਟੀ ਆਫ ਸਰੀ ਵਲੋਂ ਗੈਰ-ਕਾਨੂੰਨੀ ਉਸਾਰੀ ਵਿਰੁੱਧ ਲਗਾਤਾਰ ਕਾਰਵਾਈ ਜ਼ਾਰੀ

ਸਰੀ, ਬੀ.ਸੀ. – ਕੌਂਸਲ ਨੇ ਸਟਾਫ ਨੂੰ 9397 – 132 ਸਟਰੀਟ ਦੀ ਪ੍ਰੋਪਰਟੀ ਦੇ ਸਿਰਲੇਖ ‘ਤੇ ਨੋਟਿਸ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਘਰ ਮਾਲਕਾਂ ਨੇ ਬਿਨਾਂ ਪਰਮਿਟ ਅਤੇ ਸਿਟੀ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.