ਨਵੀਂ ਦਿੱਲੀ: ਸਿੱਖ ਕਤਲੇਆਮ ਸਬੰਧੀ ਕੇਸ ਦੀ ਸੁਣਵਾਰੀ ਦੌਰਾਨ ਦਿੱਲੀ ਹਾਈ ਕੋਰਟ ਨੇ ਅੱਜ ਹੈਰਾਨੀ ਜ਼ਾਹਰ ਕੀਤੀ ਕਿ 1984 ਦੇ ਕਤਲੇਆਮ ਵੇਲੇ ਜਦੋਂ ਦਿੱਲੀ ਛਾਉਣੀ ਦੇ ਨੇੜੇ ਸਿੱਖਾਂ ਦਾ ਕਤਲੇਆਮ ਕੀਤਾ ਜਾ ਰਿਹਾ ਸੀ ਤਾਂ ਸਰਕਾਰੀ ਮਸ਼ੀਨਰੀ ਕੀ ਕਰ ਰਹੀ ਸੀ।ਕਾਇਮ-ਮੁਕਾਮ ਚੀਫ ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਅਨੂ ਮਲਹੋਤਰਾ ਦੇ ਮੇਜ ਨੇ ਕਿਹਾ ਕਿ ਜੇ ਕਤਲੇਆਮ ਦੇ ਕੇਸਾਂ ਨਾਲ ਸੁਚੱਜੀ ਤਰ੍ਹਾਂ ਸਿਝਿਆ ਗਿਆ ਹੁੰਦਾ ਤਾਂ ਅੱਜ ਇਹੋ ਜਿਹੇ ਕੇਸਾਂ ‘ਤੇ ਸੁਣਵਾਈ ਕਰਨ ਦੀ ਲੋੜ ਨਾ ਪੈਂਦੀ। ਅਦਾਲਤ ਨੇ ਇਹ ਟਿੱਪਣੀਆਂ 1 ਨਵੰਬਰ 1984 ਨੂੰ ਦਿੱਲੀ ਦੇ ਰਾਜ ਨਗਰ ਖੇਤਰ ਵਿੱਚ ਪੰਜ ਸਿੱਖਾਂ ਦੀ ਕਤਲ ਦੇ ਕੇਸ ਵਿੱਚ ਸੱਜਣ ਕੁਮਾਰ ਨੂੰ ਬਰੀ ਕਰਨ ਖ਼ਿਲਾਫ਼ ਦਾਇਰ ਕੀਤੀ ਗਈ ਸੀਬੀਆਈ ਦੀ ਅਪੀਲ ‘ਤੇ ਸੁਣਵਾਈ ਦੌਰਾਨ ਕੀਤੀਆਂ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


