ਇੰਗਲੈਂਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਇੰਨੀ ਮੰਦਭਾਗੀ ਘਟਨਾ ਵਾਪਰੀ ਹੈ ਜਦੋਂ 55 ਸਿੱਖ ਨੌਜਵਾਨਾਂ ਨੂੰ ਕਿਸੇ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਨਜਾਇਜ਼ ਤੌਰ ‘ਤੇ ਪੁਲਿਸ ਕੋਲ ਗ੍ਰਿਫਤਾਰ ਕਰਵਾਇਆ ਗਿਆ ਹੋਵੇ। ਜਿਹੜੇ ਵਾਹਿਗੁਰੂ ਦਾ ਸਿਮਰਨ ਜਾਪ ਕਰਦੇ ਹੋਏ ਸ਼ਾਤਮਈ ਢੰਗ ਨਾਲ ਰੋਸ ਪ੍ਰਗਟ ਕਰ ਰਹੇ ਸਨ। ਇਹਨਾਂ ਨੌਜਵਾਨਾ ਦਾ ਕੋਈ ਨਿੱਜੀ ਮੁਫਾਦ ਨਹੀਂ। ਕੇਵਲ ਅਤੇ ਕੇਵਲ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ, ਸਿੱਖ ਮਰਿਆਦਾ, ਸਿੱਖ ਪ੍ਰੰਪਰਾਵਾਂ, ਸਿੱਖ ਰਵਾਇਤਾਂ ਨੂੰ ਕਾਇਮ ਰੱਖਣਾ ਹੀ ਮਕਸਦ ਹੈ। ਪਰ ਲਮਿੰਗਟਨ ਸਪਾ ਦੀ ਘਟਨਾ ਦੇ ਸੰਦਰਭ ਵਿੱਚ ਸਮੁੱਚੀ ਸਿੱਖ ਕੌਮ ਨੂੰ ਪੂਰੀ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ ਕਿ ਸਿੱਖਾਂ ਨੂੰ ਕੌਮੀ ਤੌਰ ‘ਤੇ ਨੀਵਾਂ ਦਿਖਾਉਣ ਵਾਲੇ ਪ੍ਰਬੰਧਕ ਅਤੇ ਲੋਕਾਂ ਨਾਲ ਕਿਸ ਤਰ੍ਹਾਂ ਪੇਸ਼ ਆਇਆ ਜਾਵੇ। ਜਿਹੜੇ ਇੱਕ ਪਾਸੇ ਸਿੱਖ ਧਰਮ ਦੀ ਮਾਣ ਮਰਿਆਦਾ ਦਾ ਘਾਣ ਕਰ ਰਹੇ ਹਨ ਅਤੇ ਦੂਜੇ ਪਾਸੇ ਪੁਲਿਸ ਨੂੰ ਗਲਤ ਸੂਚਨਾਵਾਂ ਦੇ ਕੇ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰਵਾ ਰਹੇ ਹਨ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


