Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਸਿੱਖ ਰੈਜੀਮੈਂਟ ਦੇ ਜਵਾਨ ਨੇ ਦੋ ਸਾਥੀਆਂ ਨੂੰ ਗੋਲੀ ਮਾਰਨ ਤੋਂ ਬਾਅਦ ਕੀਤੀ ਖੁਦਕੁਸ਼ੀ

By uscreative Published 1 min read

ਨਵੀਂ ਦਿੱਲੀ— ਹਿਮਾਚਲ ਪ੍ਰਦੇਸ਼ ਦੇ ਮਕਲੋੜਗੰਜ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਇਕ ਸਿੱਖ ਰੈਜੀਮੈਂਟ ਦੇ ਜਵਾਨ ਜਸਵੀਰ ਸਿੰਘ ਨੇ ਲਗਾਤਾਰ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਮੌਤ ਦੀ ਨੀਂਦ ਸੁਲਾ ਦਿੱਤਾ। ਇੰਨਾ ਹੀ ਨਹੀਂ ਉਸ ਨੇ ਖੁਦ ਵੀ ਖੁਦਕੁਸ਼ੀ ਕਰ ਲਈ। ਘਟਨਾ ਲੰਘੇ ਸੋਮਵਾਰ ਸਵੇਰ ਦੀ ਦੱਸੀ ਜਾ ਰਹੀ ਹੈ। ਜਵਾਨ ਨੇ ਹਵਲਦਾਰ ਅਤੇ ਨਾਇਕ ‘ਤੇ ਉਸ ਸਮੇਂ ਵਾਰ ਕੀਤਾ ਜਦੋਂ ਉਹ ਦੋਹੇਂ ਹੀ ਡੂੰਘੀ ਨੀਂਦ ‘ਚ ਸੀ। ਉਸ ਨੇ ਉੱਥੇ ਦੋਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ।ਇਸ ਘਟਨਾ ਨਾਲ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਸੂਤਰਾਂ ਮੁਤਾਬਕ ਗੋਲੀ ਲੱਗਣ ਤੋਂ ਬਾਅਦ ਤਿੰਨੋ ਹੀ ਮੌਕੇ ‘ਤੇ ਮੌਤ ਹੋ ਗਈ। ਉੱਥੇ ਹੀ ਘਟਨਾ ਦਾ ਪਤਾ ਨਹੀਂ ਚਲ ਪਾਇਆ ਹੈ। ਫੌਜ ਦੇ ਲੋਕ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਜਸਵੀਰ ਸਿੰਘ ਨੂੰ ਫੌਜ ‘ਚ ਭਰਤੀ ਹੋਏ ਡੇਢ ਸਾਲ ਹੀ ਹੋਇਆ ਸੀ ਜਦਕਿ ਹਰਦੀਪ ਸਿੰਘ ਅਤੇ ਹਰਪਾਲ ਸਿੰਘ ਨੇ 23 ਅਤੇ 18 ਸਾਲ ਦੀ ਸੇਵਾ ਪੂਰੀ ਕੀਤੀ। ਪੁਲਸ ਅਧਿਕਾਰੀ ਨੇ ਕਿਹਾ ਕਿ ਜਿਹੜੀਆਂ ਪਰਿਸਥਿਤੀਆਂ ‘ਚ ਜਸਵੀਰ ਨੇ ਇਹ ਕਦਮ ਚੁਕਿਆ ਹੈ ਉਸ ਦੀ ਜਾਂਚ ਕੀਤੀ ਜਾ ਰਹੀ ਹੈ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp