ਸਿੱਧੂ ਦਾ ਸਿਰ ਵੱਢ ਕਿ ਲਿਆਓ, ਸਿੱਧੂ ਤੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ਼

ਪਟਨਾ (ਏਜੰਸੀਆਂ) ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਖਿਲਾਫ ਬਿਹਾਰ ਦੀ ਅਦਾਲਤ ‘ਚ ਭਾਰਤੀ ਫੌਜ ਨੂੰ ਠੇਸ ਪਹੁੰਚਾਏ ਜਾਣ ‘ਤੇ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕੀਤਾ ਗਿਆ ਜਿਸ ‘ਤੇ ਅਗਲੇ ਹਫਤੇ ਸੁਣਵਾਈ ਹੋਵੇਗੀ। ਦਰਅਸਲ ਨਵਜੋਤ ਸਿੱਧੂ ਨੇ ਆਪਣੀ ਪਾਕਿਸਤਾਨ ਫੇਰੀ ਦੌਰਾਨ ਪਾਕਿਸਤਾਨ ਆਰਮੀ ਚੀਫ ਨੂੰ ਗਲੇ ਲਾਇਆ ਸੀ। ਇਸ ਤੋਂ ਬਾਅਦ ਸਿੱਧੂ ਦਾ ਚੁਫੇਰਿਓਂ ਤਿੱਖਾ ਵਿਰੋਧ ਹੋ ਰਿਹਾ ਸੀ। ਮੁਜ਼ੱਫਰਨਗਰ ਦੀ ਅਦਾਲਤ ‘ਚ ਵਕੀਲ ਸੁਧੀਰ ਓਝਾ ਵੱਲੋਂ ਇਹ ਕੇਸ ਦਰਜ ਕਰਵਾਇਆ ਗਿਆ। ਉਨ੍ਹਾਂ ਇੰਡੀਅਨ ਪੀਨਲ ਕੋਡ ਦੀਆਂ ਧਾਰਾਵਾਂ ਤਹਿਤ ਦੇਸ਼ਧ੍ਰੋਹ ਦਾ ਮੁਕੱਦਮਾ ਸਿੱਧੂ ਖਿਲਾਫ ਦਾਇਰ ਕਰਵਾਇਆ। ਉਨ੍ਹਾਂ ਸ਼ਿਕਾਇਤ ‘ਚ ਲਿਖਿਆ ਕਿ ਸਿੱਧੂ ਦੀ ਹਰਕਤ ਨੇ ਦੇਸ਼ ਵਾਸੀਆਂ ਨੂੰ ਠੇਸ ਪਹੁੰਚਾਈ ਹੈ। ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ‘ਚ ਪਾਕਿਸਤਾਨ ਆਰਮੀ ਚੀਫ ਨੂੰ ਗਲੇ ਮਿਲੇ ਸਨ।ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ‘ਚ ਇਮਰਾਨ ਖਾਨ ਦੇ ਸਹੁੰ ਚੁੱਕ ਪ੍ਰੋਗਰਾਮ ‘ਚ ਸ਼ਾਮਲ ਹੋ ਕੇ ਮੁਸੀਬਤ ਮੁੱਲ ਲੈ ਲਈ ਹੈ। ਜਿਸ ਦੇ ਚੱਲਦੇ ਦੇਸ਼ ਭਰ ‘ਚ ਉਨ੍ਹਾਂ ਦੀ ਆਲੋਚਨਾ ਹੋ ਰਹੀ ਹੈ। ਇਸ ਕ੍ਰਮ ‘ਚ ਆਗਰਾ ਦੇ ਬਜਰੰਗ ਦਲ ਜ਼ਿਲਾ ਪ੍ਰਧਾਨ ਸੰਜੈ ਜਾਟ ਨੇ ਸਿੱਧੂ ਅਤੇ ਉਨ੍ਹਾਂ ਨਾਲ ਗਲੇ ਮਿਲਣ ਵਾਲੇ ਪਾਕਿਸਤਾਨੀ ਕਰਨਲ ਦਾ ਸਿਰ ਕੱਟ ਕੇ ਲਿਆਉਣ ਵਾਲੇ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣਾ ਇਕ ਵੀਡੀਓ ਵਾਇਰਲ ਕਰਕੇ ਉਸ ‘ਚ ਸਿੱਧੂ ਅਤੇ ਕਰਨਲ ਦਾ ਸਿਰ ਲਿਆਉਣ ‘ਤੇ 5 ਲੱਖ ਦਾ ਇਨਾਮ ਰੱਖਿਆ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਵਾਇਰਲ ਵੀਡੀਓ ‘ਚ ਸਿੱਧੂ ਲਈ ਗਲਤ ਸ਼ਬਦਾਂ ਦੀ ਵੀ ਵਰਤੋਂ ਕੀਤੀ। ਇਸ ਤੋਂ ਪਹਿਲਾਂ ਨਾਰਾਜ਼ ਹਿੰਦੂਵਾਦੀ ਸੰਗਠਨ ਦੇ ਨੇਤਾਵਾਂ ਵੱਲੋਂ ਇਸ ਕੰਮ ਦੀ ਨਿੰਦਾ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਦੇਸ਼ ਦੇ ਕੌਣੇ-ਕੌਣੇ ‘ਚ ਹਿੰਦੂਵਾਦੀ ਸੰਗਠਨ ਦੇ ਵਰਕਰ ਸਿੱਧੂ ਦਾ ਪੁਤਲਾ ਸਾੜਨ ‘ਤੇ ਵਿਰੋਧ ਦਰਜ ਕਰਵਾ ਰਹੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.