ਸੁਖਪਾਲ ਸਿੰਘ ਹੁੰਦਲ, ਕਪੂਰਥਲਾ : ਜ਼ਿਲ੍ਹਾ ਪੁਲਿਸ ਵੱਲੋਂ ਐੱਸਐੱਸਪੀ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਤੇ ਐੱਸਪੀ (ਡੀ) ਰਮਨਿੰਦਰ ਸਿੰਘ ਦਿਓਲ ਅਤੇ ਡੀਐੱਸਪੀ (ਡੀ) ਗੁਰਮੀਤ ਸਿੰਘ ਦੀਆਂ ਹਦਾਇਤਾਂ ‘ਤੇ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਆਈਏ ਸਟਾਫ ਦੀ ਪੁਲਿਸ ਨੂੰ ਵੱਡੀ ਸਫਲਤਾ ਹੱਥ ਲੱਗੀ। ਸੀਆਈਏ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਨਿਗਰਾਨੀ ਹੇਠ ਵੱਖ-ਵੱਖ ਮਾਮਲਿਆਂ ‘ਚ 500 ਗ੍ਰਾਮ ਅਫੀਮ ਅਤੇ ਚੋਰੀ ਦੇ 6 ਵ੍ਹੀਕਲਾਂ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

ਐੱਸਐੱਸਪੀ ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਏਐੱਸਆਈ ਹਰਵੰਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨੇੜੇ ਭੂਤ ਬੰਗਲਾਂ ਵਿਖੇ ਮੌਜੂਦ ਸਨ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਜਸਵੰਤ ਸਿੰਘ ਉਰਫ ਜੱਸੂ ਪੁੱਤਰ ਹਰੀ ਸਿੰਘ ਵਾਸੀ ਮੇਨ ਮਾਰਕੀਟ ਤਲਵਾੜਾ ਨੇੜੇ ਪੀਐੱਨਬੀ ਬੈਂਕ ਹੁਸ਼ਿਆਰਪੁਰ ਹਾਲ ਵਾਸੀ ਓਮ ਹਰੀ ਬੀਕਾਨੇਰ ਸਵੀਟ ਸ਼ਾਪ ਨੇੜੇ ਦਾਰਾਪੁਰ ਬਾਈਪਾਸ ਟਾਂਡਾ ਹੁਸ਼ਿਆਰਪੁਰ ਭਾਰੀ ਮਾਤਰਾ ‘ਚ ਅਫੀਮ ਸਪਲਾਈ ਕਰਨ ਦਾ ਧੰਦਾ ਕਰਦਾ ਹੈ ਤੇ ਅੱਜ ਵੀ ਉਹ ਆਪਣੇ ਸਕੂਟਰ ਨੰਬਰ ਪੀਬੀ 07 ਬੀਏ 9641 ‘ਤੇ ਸਵਾਰ ਹੋ ਕੇ ਕਾਂਜਲੀ ਵਾਲੀ ਸਾਈਡ ਤੋਂ ਕਪੂਰਥਲਾ ਨੂੰ ਆ ਰਿਹਾ ਹੈ, ਜੇਕਰ ਨਾਕੇਬੰਦੀ ਕੀਤੀ ਜਾਵੇ ਤਾਂ ਭਾਰੀ ਮਾਤਰਾ ‘ਚ ਕਾਬੂ ਆ ਸਕਦਾ ਹੈ। ਇਸ ‘ਤੇ ਪੁਲਿਸ ਪਾਰਟੀ ਵੱਲੋਂ ਨਾਕੇਬੰਦੀ ਕਰਦੇ ਹੋਏ ਉਕਤ ਮੁਲਜ਼ਮ ਨੂੰ 100 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ। ਐੱਸਐੱਸਪੀ ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਕਪੂਰਥਲਾ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਦੇ ਹੋਏ ਪੁੱਛਗਿੱਛ ਕੀਤੀ ਗਈ ਤਾਂ ਦੌਰਾਨੇ ਪੁੱਛਗਿੱਛ ਮੁਲਜ਼ਮ ਦੇ ਨਿਸ਼ਾਨਦੇਹੀ ‘ਤੇ 400 ਗ੍ਰਾਮ ਅਫੀਮ ਬਰਾਮਦ ਹੋਈ।

—————

6 ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ

ਅਵਿਨਾਸ਼ ਸ਼ਰਮਾ, ਕਪੂਰਥਲਾ : ਇਸੇ ਤਰ੍ਹਾਂ ਹੀ ਸੀਆਈਏ ਸਟਾਫ ਦੇ ਏਐੱਸਆਈ ਗੁਰਦੇਵ ਸਿੰਘ ਪੁਲਿਸ ਪਾਰਟੀ ਸਮੇਤ ਗੰਦਾ ਨਾਲਾ ਕਾਂਜਲੀ ਰੋਡ ਕਪੂਰਥਲਾ ਵਿਖੇ ਨਾਕੇਬੰਦੀ ਦੌਰਾਨ ਮੌਜੂਦ ਸਨ ਤਾਂ ਚੈਕਿੰਗ ਦੌਰਾਨ ਸੁਖਵੰਤ ਸਿੰਘ ਉਰਫ ਪਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਬੂਟ ਸੁਭਾਨਪੁਰ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕੀਤਾ। ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰਦੇ ਹੋਏ ਪੁੱਛਗਿੱਛ ਕੀਤੀ ਗਈ ਤਾਂ ਪੁੱਛਗਿੱਛ ਦੌਰਾਨ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਪੁਲਿਸ ਵੱਲੋਂ 4 ਹੋਰ ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕੀਤੀ ਗਈ। ਸੀਆਈਏ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

———-

9 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ 9 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸਆਈ ਜਸਬੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ ਪੁਆਇੰਟ ਦਾਣਾ ਮੰਡੀ ਤਲਵੰਡੀ ਚੌਧਰੀਆਂ ਵਿਖੇ ਮੌਜੂਦ ਸਨ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਦੇ ਦੋੜਨ ਲੱਗਾ, ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਕਾਬੂ ਕਰਦੇ ਹੋਏ ਉਸ ਦਾ ਨਾਂ ਪਤਾ ਪੁੱਿਛਆ ਤਾਂ ਉਸ ਨੇ ਆਪਣਾ ਨਾਂ ਵਿਸ਼ਾਲ ਪੁੱਤਰ ਜਸਵਿੰਦਰ ਸਿੰਘ ਵਾਸੀ ਮੇਵਾਂ ਸਿੰਘ ਵਾਲਾ ਥਾਣਾ ਸੁਲਤਾਨਪੁਰ ਲੋਧੀ ਦੱਸਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਥਾਣਾ ਤਲਵੰਡੀ ਚੌਧਰੀਆਂ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

——–

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਥਾਣਾ ਸਿਟੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏਐੱਸਆਈ ਨਰਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਮਾਰਕਫੈੱਡ ਮੌਜੂਦ ਸਨ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਸੁਨੀਲ ਉਰਫ ਲੱਲੀ ਪੁੱਤਰ ਚਰਨਜੀਤ ਸਿੰਘ ਵਾਸੀ ਮੁਹੱਲਾ ਸ਼ਹਿਰੀਆਂ ਕਪੂਰਥਲਾ ਬਾਹਰਲੇ ਸੂਬਿਆਂ ਤੋਂ ਸ਼ਰਾਬ ਲਿਆ ਕੇ ਵੇਚਦਾ ਹੈ, ਜੇਕਰ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਦੇ ਹੋਏ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।