ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਦੇ ਪ੍ਰਰੀਖਿਆ ਨਤੀਜੇ ਹਮੇਸ਼ਾ ਹੀ ਚੰਗੇ ਰਹੇ ਹਨ। ਇਸ ਵਾਰ ਵੀ ਵਿਦਿਆਰਥੀ ਸੁਖਚੈਨ ਸਿੰਘ ਨੇ ਆਪਣੀ ਪ੍ਰਤਿਭਾ ਦਾ ਸਬੂਤ ਦਿੰਦਿਆਂ ਬੀ-ਵਾਕ (ਫੋਟੋਗ੍ਰਾਫੀ ਤੇ ਪੱਤਰਕਾਰੀ) ‘ਚ ਯੂਨੀਵਰਸਿਟੀ ਦੇ ਸਮੁੱਚੇ ਪ੍ਰਰੀਖਿਆ ਨਤੀਜਿਆਂ ‘ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਜਾਣਕਾਰੀ ਦਿੰਦਿਆਂ ਕਾਲਜ ਦੇ ਓਐੱਸਡੀ ਪੋ੍. ਕਮਲੇਸ਼ ਸਿੰਘ ਦੁੱਗਲ ਨੇ ਦੱਸਿਆ ਕਿ ਕਾਲਜ ਦੇ ਸੁਖਚੈਨ ਨੇ 2400 ‘ਚੋਂ 1747 ਅੰਕ ਪ੍ਰਰਾਪਤ ਕਰ ਕੇ 72.79 ਫੀਸਦੀ ਅੰਕ ਪ੍ਰਰਾਪਤ ਕਰ ਕੇ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪੋ੍. ਦੁੱਗਲ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਮੰਜ਼ਿਲ ‘ਤੇ ਪੁੱਜਣ ਤੱਕ ਯਤਨਸ਼ੀਲ ਰਹਿਣ। ਇਸ ਮੌਕੇ ਪੱਤਰਕਾਰੀ ਵਿਭਾਗ ਦੇ ਅਧਿਆਪਕ ਡਾ. ਨਿਧੀ ਸ਼ਰਮਾ, ਡਾ. ਕਾਦੰਬਰੀ ਤੇ ਕਾਲਜ ਸੁਪਰਡੈਂਟ ਹਰਜੀਤ ਸਿੰਘ ਆਦਿ ਹਾਜ਼ਰ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



