ਸੁਖਬੀਰ ਬਾਦਲ ਦੀ ਕਿਹੜੀ ਅਰਦਾਸ ਸੁਣੇ ਜਾਣ ਤੇ ਅਕਾਲੀ ਦਲ ਨੇ ਵਜਾਈਆਂ ਕੱਛਾਂ

ਚੰਡੀਗੜ੍ਹ:-ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਅਕਾਲ ਪੁਰਖ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਰਦਾਸ ਸੁਣ ਲਈ ਹੈ।ਚੰਡੀਗੜ੍ਹ ਵਿਚ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਵਿਚ ਪਾਸ ਇੱਕ ਮਤੇ ਵਿਚ ਕਿਹਾ ਗਿਆ, “ਉਨ੍ਹਾਂ ਸਾਰਿਆਂ ਦਾ ਕੱਖ ਨਹੀਂ ਛੱਡਿਆ, ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾਂ ਇਸ ਦੀ ਸਾਜ਼ਿਸ਼ ਰਚੀ ਸੀ।”ਮਤੇ ਵਿਚ ਅੱਗੇ ਕਿਹਾ ਗਿਆ, ”ਕਾਂਗਰਸ ਪ੍ਰਧਾਨ ਕਾਂਗਰਸ ਦੇ ਉਨ੍ਹਾਂ ਝੋਲੀਚੁੱਕਾਂ ਦੀ ਅਗਵਾਈ ਕਰ ਰਿਹਾ ਸੀ, ਜਿਨ੍ਹਾਂ ਨੇ ਬੇਅਦਬੀ ਦੇ ਮੁੱਦੇ ਉੱਤੇ ਅਖੌਤੀ ਮੋਰਚਾ ਲਾਇਆ ਸੀ। ਉਹ ਵੀ ਰੇਤ ਦੀ ਕੰਧ ਵਾਂਗ ਢਹਿ ਗਿਆ ਅਤੇ ਉਸ ਦੇ ਜੋਟੀਦਾਰ ਸੁਖਪਾਲ ਖਹਿਰਾ, ਬਲਜੀਤ ਸਿੰਘ ਦਾਦੂਵਾਲ, ਧਿਆਨ ਸਿੰਘ ਮੰਡ, ਸਿਮਰਨਜੀਤ ਸਿੰਘ ਮਾਨ ਅਤੇ ਅਖੌਤੀ ਟਕਸਾਲੀ ਸਾਰੇ ਕੱਖਾਂ-ਕਾਨਿਆਂ ਵਾਂਗ ਉੱਡ ਗਏ।”ਅਕਾਲੀ ਦਲ ਦਾ ਦਾਅਵਾ ਹੈ, ”ਇਹ ਸਾਰੇ ਬੇਅਦਬੀ ਦੇ ਮੁੱਦੇ ਉੱਤੇ ਲੋਕਾਂ ਨੂੰ ਉਕਸਾ ਰਹੇ ਸਨ ਅਤੇ ਲੋਕਾਂ ਖਾਸ ਕਰਕੇ ਸਿੱਖਾਂ ਨੇ ਇਹਨਾਂ ਸਾਰੇ ਪਾਖੰਡੀਆਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਇਹਨਾਂ ਦੀਆਂ ਜ਼ਮਾਨਤਾਂ ਵੀ ਜ਼ਬਤ ਹੋ ਗਈਆਂ, ਇਹ ਹੁੰਦਾ ਹੈ ਰੱਬ ਦੇ ਘਰ ਦਾ ਇਨਸਾਫ਼”।ਅਕਾਲੀ ਦਲ ਦੀ ਕੋਰ ਕਮੇਟੀ ਦੀ ਇੱਕ ਮੀਟਿੰਗ ਦੌਰਾਨ ਪਾਸ ਕੀਤੇ ਇੱਕ ਮਤੇ ਵਿਚ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਾਰਟੀ ਦੀ ਪ੍ਰਭਾਵਸ਼ਾਲੀ ਅਗਵਾਈ ਕਰਨ ਲਈ ਧੰਨਵਾਦ ਕੀਤਾ ਗਿਆ।ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ-ਭਾਜਪਾ ਗਠਜੋੜ ਦੀ ਵੋਟ ਹਿੱਸੇਦਾਰੀ ਵਿਚ 51 ਲੱਖ ਵੋਟਾਂ ਦਾ ਵਾਧਾ ਕੀਤਾ ਹੈ, ਜਿਸ ਲਈ ਪਾਰਟੀ ਨੇ ਪੰਜਾਬ ਦੇ ਲੋਕਾਂ ਦਾ ਸ਼ੁਕਰਾਨਾ ਕੀਤਾ।ਇਸ ਸਦਕਾ 35 ਵਿਧਾਨ ਸਭਾ ਹਲਕਿਆਂ ਵਿਚ ਇਹ ਗਠਜੋੜ ਮੋਹਰੀ ਰਿਹਾ ਅਤੇ 16 ਸੀਟਾਂ ਉੱਤੇ ਇਹ ਬਹੁਤ ਥੋੜ੍ਹੇ ਫ਼ਰਕ ਨਾਲ ਦੂਜੇ ਨੰਬਰ ਉੱਤੇ ਰਿਹਾ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.