ਕੁਲਵਿੰਦਰ ਸਿੰਘ ਵਿਰਦੀ, ਸਿੱਧਵਾਂ ਬੇਟ : ਸੇਂਟ ਜੇਵੀਅਰ ਕਾਨਵੈਂਟ ਸਕੂਲ ਪਿੰਡ ਕੀੜੀ ਵੱਲੋਂ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਤੇ ਮਨੋਰੰਜਨ ਤਹਿਤ ਇਕ ਟੂਰ ਲਵਾਇਆ ਗਿਆ, ਜਿਸ ‘ਚ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਪੰਚਕੂਲਾ ਵਿਖੇ ਲਿਜਾਇਆ ਗਿਆ। ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਨੇ ਵਿਦਿਆਰਥੀਆਂ ਨੂੰ ਇਸ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ।

ਵਿਦਿਆਰਥੀ ਤੇ ਸਟਾਫ ਇੱਥੇ ਬਹੁਤ ਸ਼ਰਧਾ ਭਾਵ ਨਾਲ ਨਤਮਸਤਕ ਹੋਏ। ਉਪਰੰਤ ਬੱਚਿਆਂ ਨੂੰ ਇਮਉਸਮੈਂਟ ਪਾਰਕ (ਫ਼ਨ ਸਿਟੀ) ਲਿਜਾਇਆ ਗਿਆ। ਇਥੇ ਵਿਦਿਆਰਥੀਆਂ ਨੇ ਅਧਿਆਪਕਾਂ ਨਾਲ ਵੱਖ-ਵੱਖ ਝੂਲਿਆਂ ਦਾ ਆਨੰਦ ਮਾਣਿਆ, ਕਿਸ਼ਤੀਆਂ ਚਲਾਈਆਂ, 5 ਡੀ ਸਿਨੇਮਾ ‘ਚ ਵੀਡੀਓ ਵੇਖੀ ਤੇ ਹੋਰ ਮਨੋਰੰਜਨ ਕੀਤਾ। ਸਕੂਲ ਸਟਾਫ ਤੇ ਵਿਦਿਆਰਥੀਆਂ ਨੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਇੰਦਰਜੀਤ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਦਾ ਧੰਨਵਾਦ ਕੀਤਾ।