ਸਟਾਫ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 426 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈਏਐੱਸ ਨੇ ਦਿੱਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਿਫ਼ਰੋਜ਼ਪੁਰ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 9 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 17 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2023 ਤੋਂ ਅਗਸਤ 2023 ਤੱਕ ਕੁੱਲ 95128 ਅਰਜ਼ੀਆਂ ਪ੍ਰਰਾਪਤ ਹੋਈਆਂ ਹਨ, ਜਿਨਾਂ੍ਹ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 32668 ਗ੍ਹਿ ਮਾਮਲੇ ਅਤੇ ਨਿਆਂ ਦੀਆਂ 5291, ਪ੍ਰਸੋਨਲ ਦੀਆਂ 10802, ਮਾਲ ਅਤੇ ਮੁੜ ਵਸੇਵੇਂ ਦੀਆਂ 19399, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 716 ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦੀਆਂ 8877, ਐੱਸ ਸੀ/ਬੀ ਸੀ ਦੀ ਭਲਾਈ ਦੀਆਂ 17373 ਅਰਜ਼ੀਆਂ ਪ੍ਰਰਾਪਤ ਹੋਈਆਂ ਹਨ, ਜਿਨਾਂ੍ਹ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਰਾਪਤ ਹੋਈਆਂ, ਜਿਨਾਂ੍ਹ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨਾਂ੍ਹ ਦੱਸਿਆ ਕਿ ਇਨਾਂ੍ਹ ਸੇਵਾਵਾਂ ਤੋਂ ਇਲਾਵਾ ਸੇਵਾ ਕੇਂਦਰ ਵਿਚ ਲਾਟਰੀ ਦੀਆਂ ਸੇਵਾਵਾਂ ਸਮੇਤ ਕੁੱਝ ਹੋਰ ਸੇਵਾਵਾਂ ਜਿਵੇਂ ਕਿ ਪੈਸਿਆਂ ਦਾ ਲੈਣ ਦੇਣ, ਬੀਮਾ (ਮੋਟਰ ਵਹੀਕਲ), ਡੇਂਗੂ ਬੀਮਾ, ਅਤੇ ਮੋਬਾਇਲ/ਡੀਟੀਐੱਚ ਰੀਚਾਰਜ ਆਦਿ ਸੇਵਾਵਾਂ ਮੁੱਹਈਆ ਕਰਵਾਈਆਂ ਗਈਆਂ ਹਨ। ਉਨਾਂ੍ਹ ਦੱਸਿਆ ਕਿ ਇਹ ਸਾਰੀਆਂ ਸਰਕਾਰੀ ਸੇਵਾਵਾਂ ‘ਸੇਵਾ ਦਾ ਅਧਿਕਾਰ’ ਐਕਟ ਅਧੀਨ ਆਉਂਦੀਆਂ ਹਨ ਅਤੇ ਲੋਕਾਂ ਨੂੰ ਇਸ ਐਕਟ ਅਧੀਨ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।