ਸੋਹਨ ਲਾਲ, ਤਾਰਾਗੜ੍ਹ
ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਅਤੇ ਸੁਡੋਲ ਰੱਖਣ ਵਿੱਚ ਵੀ ਮਦਦ ਕਰ ਦੀਆਂ ਹਨ। ਅਰੋਗ ਸਰੀਰ ਵਿੱਚ ਹੀ ਅਰੋਗ ਮਨ ਨਿਵਾਸ ਕਰਦਾ ਹੈ। ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਰਾਇਮਰੀ ਸਕੂਲ ਮਦਾਰਪੁਰ ਵਿਖੇ ਸਕੂਲ ਮੁਖੀ ਬਲਕਾਰ ਅੱਤਰੀ ਵੱਲੋਂ ਸੈਂਟਰ ਪੱਧਰੀ ਖੇਡਾਂ ਵਿੱਚ ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਰੱਖੇ ਸਮਰੋਹ ਦੌਰਾਨ ਕੀਤਾ ਗਿਆ। ਉਨਾਂ੍ਹ ਕਿਹਾ ਕਿ ਸਾਨੂੰ ਕਿਸੇ ਨਾ ਕਿਸੇ ਖੇਡ ਵਿੱਚ ਜ਼ਰੂਰ ਭਾਗ ਲੈਣਾ ਚਾਹੀਦਾ ਹੈ। ਸਰਕਾਰੀ ਪ੍ਰਰਾਇਮਰੀ ਸਕੂਲ ਮਦਾਰਪੁਰ ਵਿਖੇ ਸੈਂਟਰ ਪੱਧਰੀ ਖੇਡਾਂ ਵਿੱਚ ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀਆਂ ਨੂੰ ਐੱਸਐੱਮਸੀ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਸਕੂਲ ਮੁਖੀ ਬਲਕਾਰ ਅੱਤਰੀ ਅਤੇ ਚੇਅਰਮੈਨ ਪੂਜਾ ਦੇਵੀ ਦੀ ਅਗਵਾਈ ਹੇਠ ਇੱਕ ਸਾਦਾ ਸਮਰੋਹ ਦਾ ਆਯੋਜਨ ਕਰ ਸਨਮਾਨ ਚਿੰਨ੍ਹ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਮਾਸਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੰਜਵੀਂ ਜਮਾਤ ਦੇ ਅਬਦੁਲ ਨੇ ਗੋਲਾ ਸੁੱਟਣ ਵਿੱਚ ਸੈਂਟਰ ਵਿੱਚੋਂ ਪਹਿਲਾ, ਲੰਬੀ ਛਾਲ ਵਿੱਚ ਪਹਿਲਾ, ਕੁਸ਼ਤੀ ਵਿੱਚ ਪਹਿਲਾ, 400 ਮੀਟਰ ਦੌੜ ਵਿੱਚ ਦੂਜਾ, 200 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕਰਨ ਦੇ ਨਾਲ ਨਾਲ ਖੋ-ਖੋ, ਕਬੱਡੀ ਅਤੇ ਰੱਸਾਕੱਸੀ ਟੀਮ ਵਿੱਚ ਜਗ੍ਹਾ ਬਣਾਈ ਹੈ। ਇਸੇ ਤਰਾਂ੍ਹ ਪੰਜਵੀਂ ਜਮਾਤ ਦੀ ਖੁਸ਼ੀ ਨੇ ਕੁੜੀਆਂ ਦੀ 200 ਮੀਟਰ ਦੌੜ ਵਿੱਚ ਪਹਿਲਾ, ਲੰਬੀ ਛਾਲ ਵਿੱਚ ਪਹਿਲਾ, 400 ਮੀਟਰ ਦੌੜ ਵਿੱਚ ਦੂਜਾ ਅਤੇ ਗੋਲਾ ਸੁੱਟਣ ਵਿੱਚ ਦੂਜਾ ਸਥਾਨ ਪ੍ਰਰਾਪਤ ਕਰਨ ਦੇ ਨਾਲ-ਨਾਲ ਸੈਂਟਰ ਪੱਧਰੀ ਖੋ-ਖੋ ਟੀਮ ਵਿੱਚ ਜਗ੍ਹਾ ਬਣਾਈ ਹੈ। ਪੰਜਵੀਂ ਜਮਾਤ ਦੀ ਮੀਰਾ ਨੇ 100 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕਰਨ ਦੇ ਨਾਲ ਨਾਲ ਖੋ-ਖੋ ਅਤੇ ਰੱਸਾਕੱਸੀ ਟੀਮ ਵਿੱਚ ਜਗ੍ਹਾ ਬਣਾਈ ਹੈ। ਪੰਜਵੀਂ ਜਮਾਤ ਦੀ ਲੀਜਾ ਨੇ ਕੱਬਡੀ ਅਤੇ ਰੱਸਾਕੱਸੀ ਟੀਮ ਵਿੱਚ ਜਗ੍ਹਾ ਬਣਾਈ ਹੈ। ਜਦਕਿ ਪੰਜਵੀਂ ਜਮਾਤ ਦੇ ਹਨੀ ਨੇ ਖੋ-ਖੋ ਟੀਮ ਵਿੱਚ ਜਗ੍ਹਾ ਬਣਾ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।
ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ ਨੂੰ ਦੇਖਦੇ ਹੋਏ ਐੱਸਐੱਮਸੀ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪੇ੍ਰਿਤ ਕੀਤਾ ਗਿਆ। ਇਸ ਮੌਕੇ ਰਜਨੀ ਦੇਵੀ, ਵੀਰ ਸਿੰਘ, ਮਾਨਸੀ,ਹਰਸਾ, ਦਿਵਿਆਂਸੂ, ਸਤੀਸ਼ ਕੁਮਾਰ,ਕਮਲੇਸ਼ ਦੇਵੀ, ਹੇਮਾ, ਪਰਮਜੀਤ, ਰਿੰਪੀ, ਹੇਮਾ, ਜੀਵਨ ਜੋਤੀ ਆਦਿ ਹਾਜ਼ਰ ਸਨ।



