ਹਰਪ੍ਰਰੀਤ ਸਿੰਘ ਲਾਡੀ, ਰਾਏਕੋਟ : ਸਰਦਾਰ ਸੋਭਾ ਸਿੰਘ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਰਾਏਕੋਟ ਵਿਖੇ ‘ਸਾਲਾਨਾ ਖੇਡ ਸਮਾਗਮ 2023-24’ ਦਾ ਆਗਾਜ਼ ਧੂਮਧਾਮ ਨਾਲ ਕੀਤਾ ਗਿਆ। ਇਸ ਸਮਾਗਮ ਦੇ ਪਹਿਲੇ ਦਿਨ ਨਰਸਰੀ ਤੋਂ ਤੀਸਰੀ ਕਲਾਸ ਤਕ ਖੇਡਾਂ ਕਰਵਾਈਆਂ ਗਈਆਂ।

ਇਨ੍ਹਾਂ ਖੇਡਾਂ ‘ਚ ਵਿਦਿਆਰਥੀਆਂ ਨੇ ਬੜੇ ਉਤਸਾਹ ਨਾਲ ਭਾਗ ਲਿਆ ਪਿੰ੍ਸੀਪਲ ਕਵਿਤਾ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਤੇ ਖੇਡਾਂ ‘ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ। ਪਿੰ੍ਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਜੀਵਨ ‘ਚ ਖੇਡਾਂ ਦਾ ਬਹੁਤ ਅਹਿਮ ਸਥਾਨ ਹੈ ਇਹ ਸਾਨੂੰ ਨਿਰੋਗ ਰੱਖਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਖੇਡਾਂ ‘ਚ ਭਾਗ ਲੈਣ ਲਈ ਪੇ੍ਰਿਤ ਕੀਤਾ।