ਨਵੀਂ ਦਿੱਲੀ,: ਡੇਰਾ ਸੱਚਾ ਸੌਦਾ ਸਿਰਸਾ ਮੁਖੀ ਸੰਤ ਗੁਰਮੀਤ ਰਾਮ ਰਹੀਮ ‘ਤੇ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਨੂੰ ਲੈ ਕੇ ਪੰਜਾਬ ‘ਚ ਹਾਈ ਅਲਰਟ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਸੁਣਵਾਈ ਇਨ•ਾਂ ਦਿਨਾਂ ‘ਚ ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ‘ਚ ਚੱਲ ਰਹੀ ਹੈ ਤੇ ਕੇਸ ‘ਚ ਕਿਸੇ ਵੇਲੇ ਵੀ ਫੈਸਲਾ ਆ ਸਕਦਾ ਹੈ। ਇਸ ਦੇ ਚਲਦਿਆਂ ਪੰਜਾਬ ‘ਚ ਹਾਈਅਲਰਟ ਕਰ ਦਿੱਤਾ ਗਿਆ ਹੈ। ਪੁਲਿਸ ਅਫ਼ਸਰਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਤੇ ਉਨ•ਾਂ ਨੂੰ 24 ਘੰਟੇ ਚੌਕਸ ਅਤੇ ਡਿਊਟੀ ‘ਤੇ ਰਹਿਣ ਲਈ ਕਿਹਾ ਗਿਆ ਹੈ। ਪੰਜਾਬ ਪੁਲਿਸ ਨੇ ਵਾਧੂ ਸੁਰੱਖਿਆ ਬਲਾਂ ਦੀ ਮੰਗ ਕੀਤੀ ਹੈ। ਉਨ•ਾਂ ਦੇ ਠਹਿਰਣ ਲਈ ਧਰਮਸ਼ਾਲਾਵਾਂ ‘ਚ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ 27 ਫਰਵਰੀ 2010 ਨੂੰ ਡੇਰਾ ਮੁਖੀ ਵਿਰੁੱਧ ਅਦਾਲਤ ਦਾ ਫੈਸਲਾ ਆਉਣ ਮਗਰੋਂ ਮੋਗਾ ਅਤੇ ਬਾਘਾਪੁਰਾਣਾ ‘ਚ ਡੇਰਾ ਪ੍ਰੇਮੀ ਭੜਕ ਗਏ। ਉਨ•ਾਂ ਨੇ ਤੋੜ ਭੰਨ ਕੀਤੀ ਸੀ ਤੇ ਸਰਕਾਰੀ ਬੱਸਾਂ ਆਦਿ ਨੂੰ ਫੂਕ ਦਿੱਤਾ ਸੀ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


