ਪਾਕਿਸਤਾਨ ਵਿਚ ਗੁਰਦੁਆਰਿਆਂ, ਮੰਦਰਾਂ, ਗਿਰਜਿਆਂ ਆਦਿ ਦੀ ਦੇਖਭਾਲ ਕਰਨ ਵਾਲੀ ਸੰਸਥਾ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਓਠਫਭ) ਦੇ ਚੇਅਰਮੈਨ ਸਿਦੀਕੀ ਫਾਰੂਕ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਰੋਕਣ ਲਈ ਸਿੱਖ ਭਾਈਚਾਰੇ ਦੀ ਸੇਵਾ ਵਜੋਂ ਅਸੀਂ ਪਵਿੱਤਰ ਬੀੜ ਦੀ ਛਪਾਈ ਪਾਕਿਸਤਾਨ ਵਿਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਸਿੱਖਾਂ ਨੂੰ ਯਾਤਰਾ ਦੌਰਾਨ ਪਵਿੱਤਰ ਬੀੜ ਨੂੰ ਨਾਲ ਲਿਜਾਣਾ ਪੈਂਦਾ ਹੈ ਅਤੇ ਸਰਹੱਦਾਂ ‘ਤੇ ਵੱਖ-ਵੱਖ ਥਾਈਂ ਜਾਂਚ ਕਰਵਾਉਣੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਪਵਿੱਤਰ ਬੀੜਾਂ ਦੀ ਛਪਾਈ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਿਲ ਕੀਤਾ ਜਾਵੇਗਾ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


