ਸੁਖਵਿੰਦਰ ਸਿੰਘ ਸਲੌਦੀ, ਖੰਨਾ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੀਟੀ ਰੋਡ ਖੰਨਾ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ। ਪ੍ਰਕਾਸ਼ ਪੁਰਬ ਦੀ ਖ਼ੁਸ਼ੀ ‘ਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਸ ਤੋਂ ਉਪਰੰਤ ਹੈੱਡ ਗੰ੍ਥੀ ਭਾਈ ਦਿਲਬਾਗ ਸਿੰਘ ਨੇ ਸੰਗਤ ਨੂੰ ਕਥਾ ਦੁਆਰਾ ਨਿਹਾਲ ਕੀਤਾ ਤੇ ਭਾਈ ਗੁਚਰਨ ਸਿੰਘ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਵਿਸ਼ੇਸ਼ ਤੌਰ ‘ਤੇ ਪੁੱਜੇ ਭਾਈ ਬਲਵਿੰਦਰ ਸਿੰਘ ਲੋਪੋਕੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਜਥੇ ਨੇ ਸੰਗਤ ਨੂੰ ਰਸ ਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਦੌਰਾਨ ਖੰਨਾ ਸ਼ਹਿਰ ਦੀ ਜਸਲੀਨ ਕੌਰ ਨੂੰ ਜੱਜ ਬਣਨ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਅਵਤਾਰ ਸਿੰਘ ਕੈਂਥ ਸੈਕਟਰੀ ਨੇ ਜੱਜ ਬਣੀ ਜਸਲੀਨ ਕੌਰ ਨੂੰ ਮੁਬਾਰਕਾਂ ਦਿੱਤੀਆਂ ਤੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਜਸਲੀਨ ਕੌਰ ਤੋਂ ਸੇਧ ਲੈ ਕੇ ਸਖ਼ਤ ਮਿਹਨਤ ਕਰ ਕੇ ਉੱਚੇ ਮੁਕਾਮ ‘ਤੇ ਪਹੁੰਚਣਾ ਚਾਹੀਦਾ ਹੈ। ਕਮੇਟੀ ਵੱਲੋਂ ਜਸਲੀਨ ਕੌਰ ਦੇ ਸਮੂਹ ਪਰਿਵਾਰ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਸਮਾਪਤੀ ‘ਤੇ ਗੁਰੁ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਚਰਨ ਸਿੰਘ, ਭੁਪਿੰਦਰ ਸਿੰਘ, ਗੁਰਬਖਸ਼ ਸਿੰਘ, ਅਵਤਾਰ ਸਿੰਘ, ਰਘਵੀਰ ਸਿੰਘ ਬੋਪਾਰਾਏ, ਰਵਿੰਦਰ ਸਿੰਘ ਬੱਬਲੂ, ਰਵਿੰਦਰ ਮੋਹਨ ਟੋਨੀ, ਮਨੀ ਬੱਗਾ, ਬਾਬਾ ਸੋਹਣ ਸਿੰਘ, ਰਣਜੀਤ ਸਿੰਘ, ਹਰਵੀਰ ਸਿੰਘ ਕੋਹਲੀ, ਗੁਰਪ੍ਰਰੀਤ ਸਿੰਘ, ਯੋਗਿੰਦਰ ਸਿੰਘ, ਮਹਿੰਦਰ ਸਿੰਘ, ਸੁਖਬੀਰ ਸਿੰਘ ਆਹਲੂਵਾਲੀਆ ਆਦਿ ਹਾਜ਼ਰ ਸਨ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


