Skip to content
Tuesday, October 6, 2026 12°C · Fog · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਸ੍ਰੀ ਦਰਬਾਰ ਸਾਹਿਬ ਦੀ ਯਾਤਰਾ ਨੂੰ ਕਦੇ ਨਹੀਂ ਭੁੱਲ ਸਕਾਂਗਾ:ਟਰੂਡੋ

By Admin Published 2 min read

ਅੰਮ੍ਰਿਤਸਰ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਦੌਰੇ ‘ਤੇ ਹਨ। ਇਸੇ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਸਨ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਪਹਿਲਾਂ ਉਨ੍ਹਾਂ ਨੇ ਕੜਾਹ ਪ੍ਰਸ਼ਾਦ ਲਿਆ ਅਤੇ ਸਖਤ ਸੁਰੱਖਿਆ ਦਰਮਿਆਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ।ਪੂਰੀ ਸੁਰੱਖਿਆ ਵਿਵਸਥਾ ਨਾਲ ਟਰੂਡੋ ਪਰਿਵਾਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜਾ, ਜਿਥੇ ਸਭ ਕੁਝ ਆਮ ਵਾਂਗ ਸੀ, ਸ਼ਰਧਾਲੂ ਵੀ ਕਾਫੀ ਵੱਡੀ ਗਿਣਤੀ ‘ਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਸਨ। ਬਾਅਦ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵਲੋਂ ਜਸਟਿਨ ਟਰੂਡੋ ਨੂੰ ਸਨਮਾਨਤ ਵੀ ਕੀਤਾ ਗਿਆ। ਪੀ.ਐੱਮ. ਟਰੂਡੋ ਕੁੜਤਾ-ਪਜ਼ਾਮਾ ਅਤੇ ਸਿਰ ‘ਤੇ ਕੇਸਰੀ ਪਟਕਾ ਬੰਨ੍ਹ ਕੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਸਨ।ਕੈਨੇਡੀਅਨ ਪੀ.ਐੱਮ. ਜਸਟਿਨ ਟਰੂਡੋ ਨੇ ਟਵੀਟ ਕਰ ਕਿਹਾ ਕਿ, ”ਸ੍ਰੀ ਹਰਿਮੰਦਰ ਸਾਹਿਬ ਜਿਸ ਨੂੰ ‘ਗੋਲਡਨ ਟੈਂਪਲ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਸਿੱਖਾਂ ਲਈ ਇਕ ਪਵਿੱਤਰ ਥਾਂ ਹੈ ਤੇ ਇਹ ਹਰ ਕਿਸੇ ਧਰਮ ਦੇ ਲੋਕਾਂ ਲਈ ਖੁੱਲਾ ਹੈ।” ਉਨ੍ਹਾਂ ਕਿਹਾ ਕਿ, ”ਮੈਨੂੰ ਨਹੀਂ ਲੱਗਦਾ ਕਿ ਮੈਂ ਇਸ ਦਿਨ ਨੂੰ ਕਦੇ ਭੁੱਲ ਸਕਾਂਗਾ।” ਉਨ੍ਹਾਂ ਕਿਹਾ ਕਿ, ”ਅੱਜ ਮੇਰਾ ਤੇ ਮੇਰੀ ਪਤਨੀ ਸੋਫੀ, ਸਾਡੇ ਕੈਬਨਿਟ ਮੰਤਰੀ ਤੇ ਸੰਸਦ ਮੈਂਬਰਾਂ ਦਾ ਕਾਫੀ ਵਧੀਆ ਤੇ ਸ਼ਾਨਦਾਰ ਤਰੀਕੇ ਨਾਲ ਸਵਾਗਤ ਤੇ ਸਨਮਾਨਤ ਕੀਤਾ ਗਿਆ।”

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp