ਕੌਸ਼ਲ ਮੱਲ੍ਹਾ, ਹਠੂਰ : ਨੇੜਲੇ ਪਿੰਡ ਡੱਲਾ ਵੱਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਚੱਲ ਰਹੇ ਬਾਬਾ ਨਿਧਾਨ ਸਿੰਘ ਦੇ ਗੁਰੂ ਕੇ ਲੰਗਰਾਂ ਲਈ 250 ਕੁਇੰਟਲ ਝੋਨਾ ਭੇਜਿਆ ਗਿਆ। ਇਸ ਮੌਕੇ ਸੇਵਾਦਾਰ ਬਾਬਾ ਲਾਲ ਸਿੰਘ ਨੇ ਕਿਹਾ ਪਿੰਡ ਡੱਲਾ ਵਾਸੀ ਹਰ ਛੇ ਮਹੀਨੇ ਬਾਅਦ ਕਣਕ ਤੇ ਝੋਨੇ ਦੀ ਰਸਦ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਚੱਲ ਰਹੇ ਗੁਰੂ ਕੇ ਲੰਗਰਾਂ ਲਈ ਪਿਛਲੇ 15 ਸਾਲਾਂ ਤੋਂ ਨਿਰੰਤਰ ਭੇਜਦੇ ਆ ਰਹੇ ਹਨ ਹੈ।

ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਤੇ ਯੂਥ ਆਗੂ ਕਰਮਜੀਤ ਸਿੰਘ ਡੱਲਾ ਨੇ ਸਮੂਹ ਦਾਨੀ ਪਰਿਵਾਰਾਂ ਦਾ ਧੰਨਵਾਦ ਕੀਤਾ ਤੇ ਸੇਵਾਦਾਰ ਬਾਬਾ ਲਾਲ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਧਾਨ ਧੀਰਾ ਸਿੰਘ, ਕੰਮੀ ਡੱਲਾ, ਇਕਬਾਲ ਸਿੰਘ, ਪ੍ਰਧਾਨ ਜੋਰਾ ਸਿੰਘ, ਪ੍ਰਧਾਨ ਤੇਲੂ ਸਿੰਘ, ਪਰਿਵਾਰ ਸਿੰਘ, ਗੁਰਮੀਤ ਸਿੰਘ, ਗੁਰਸਿਮਰਨ ਸਿੰਘ, ਗੁਰਪ੍ਰਰੀਤ ਸਿੰਘ, ਗੁਰਚਰਨ ਸਿੰਘ, ਕੁਲਵੀਰ ਸਿੰਘ, ਗੈਰੀ ਸਿੰਘ, ਰਾਜਵਿੰਦਰ ਸਿੰਘ, ਬਿੰਦੀ ਸਿੰਘ, ਅਮਰਜੀਤ ਸਿੰਘ ਆਦਿ ਸੰਗਤ ਹਾਜ਼ਰ ਸੀ।