ਸਟਾਫ ਰਿਪੋਰਟਰ, ਖੰਨਾ : ਗੁਰਦੁਆਰਾ ਸਾਹਿਬ ਤੋਂ ਵਾਪਸ ਪਰਤਦੇ ਹੋਏ ਸੜਕ ਪਾਰ ਕਰਦੇ ਸਮੇਂ ਅਣਪਛਾਤੇ ਕਾਰ ਚਾਲਕ ਨੇ ਪਤੀ ਪਤਨੀ ਨੂੰ ਫੇਟ ਮਾਰ ਦਿੱਤੀ। ਇਸ ਦੌਰਾਨ ਅੌਰਤ ਦੀ ਹਸਪਤਾਲ ‘ਚ ਮੌਤ ਹੋ ਗਈ। ਥਾਣਾ ਸਦਰ ਖੰਨਾ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਰਨੈਲ ਸਿੰਘ ਤੇ ਹਰਜੀਤ ਕੌਰ ਵਾਸੀ ਮਦਨੀਪੁਰ ਜ਼ਿਲ੍ਹਾ ਲੁਧਿਆਣਾ ਸੋਮਵਾਰ ਗੁਰਦੁਆਰਾ ਮੰਜੀ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਜਦੋਂ ਉਹ ਖੰਨਾ ਜਾਣ ਸਮੇਂ ਬੱਸ ਲੈਣ ਲਈ ਜੀਟੀ ਰੋਡ ਪਾਸ ਕਰਨ ਲੱਗੇ ਤਾਂ ਅਣਪਛਾਤੇ ਕਾਰ ਚਾਲਕ ਨੇ ਹਰਜੀਤ ਕੌਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਹਰਜੀਤ ਕੌਰ ਦੇ ਸਿਰ ‘ਚ ਸੱਟ ਵੱਜੀ। ਹਰਜੀਤ ਕੌਰ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


