ਪੱਤਰ ਪੇ੍ਰਰਕ, ਖੰਨਾ : ਖੰਨਾ ਦੇ ਸਮਰਾਲਾ ਰੋਡ ‘ਤੇ ਸੜਕ ਹਾਦਸੇ ‘ਚ ਜ਼ਖ਼ਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ ਹੋ ਗਈ। ਮਿ੍ਤਕ ਦੀ ਪਛਾਣ ਨਰਾਇਣ ਸਿੰਘ ਵਾਸੀ ਵਿਨੋਦ ਨਗਰ ਵਾਰਡ-29 ਖੰਨਾ ਵਜੋਂ ਹੋਈ ਹੈ। ਮਿ੍ਤਕ ਦੇ ਰਿਸ਼ਤੇਦਾਰ ਰਣਜੀਤ ਸਿੰਘ ਦੇ ਬਿਆਨਾਂ ‘ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਅਨੁਸਾਰ ਉਸ ਦਾ ਨਾਨਾ ਨਰਾਇਣ ਸਿੰਘ ਘਰ ਆ ਰਿਹਾ ਸੀ, ਜਿਵੇਂ ਹੀ ਉਹ ਸੜਕ ਪਾਰ ਕਰਨ ਲੱਗਾ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਨਾਨੇ ਨੂੰ ਟੱਕਰ ਮਾਰ ਦਿੱਤੀ। ਹਸਪਤਾਲ ‘ਚ ਇਲਾਜ ਦੌਰਾਨ ਨਰਾਇਣ ਸਿੰਘ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਵਾਹਨ ਚਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ।
ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ
ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ


