ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਿਸ ਨੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ‘ਚ ਕਾਰਵਾਈ ਕਰਦਿਆਂ ਲਾਪਰਵਾਹੀ ਨਾਲ ਮੋਟਰਸਾਈਕਲ ਚਲਾਉਣ ਵਾਲੇ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ।

ਕੇਸ ਦੀ ਪੜਤਾਲ ਕਰ ਰਹੇ ਏਐੱਸਆਈ ਪਰਮਜੀਤ ਸਿੰਘ ਅਨੁਸਾਰ ਕੁੰਦਨ ਸਿੰਘ ਵਾਸੀ ਵਲੀਪੁਰ ਨੇ ਦਰਜ ਕਰਵਾਏ ਬਿਆਨਾਂ ‘ਚ ਦੱਸਿਆ ਕਿ ਉਹ ਆਪਣੇ ਪਿੰਡ ਦੇ ਮੋੜ ਕੋਲ ਸੀ ਤਾਂ ਉਸ ਦਾ ਲੜਕਾ ਬਲਜਿੰਦਰ ਸਿੰਘ ਆਪਣੇ ਮੋਟਰਸਾਈਕਲ ‘ਤੇ ਪਿੰਡ ਦੇ ਹੀ ਨੌਜਵਾਨ ਲਖਵੀਰ ਸਿੰਘ ਨਾਲ ਹੰਬੜਾਂ ਤੋਂ ਆਉਣ ਉਪਰੰਤ ਪਿੰਡ ਵਲੀਪੁਰ ਖੁਰਦ ਜਾਣ ਲਈ ਸੜਕ ਕਿਨਾਰੇ ਖੜ੍ਹੇ ਸਨ ਤਾਂ ਪਿਛੋਂ ਬਿਨਾਂ ਨੰਬਰ ਸਪਲੈਂਡਰ ਮੋਟਰਸਾਈਕਲ ਦੇ ਚਾਲਕ ਨੇ ਲਾਪਰਵਾਹੀ ਨਾਲ ਇਨ੍ਹਾਂ ਦੇ ਮੋਟਰਸਾਈਕਲ ‘ਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦਾ ਲੜਕਾ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਿਆ ਤੇ ਉਸ ਦੇ ਸਿਰ ‘ਚ ਸੱਟ ਲੱਗੀ, ਜਦਕਿ ਪਿੱਛੇ ਬੈਠਾ ਲਖਵੀਰ ਸਿੰਘ ਵੀ ਜ਼ਖ਼ਮੀ ਹੋ ਗਿਆ। ਬਾਅਦ ‘ਚ ਇਲਾਜ ਦੌਰਾਨ ਡੀਐੱਮਸੀ ਹਸਪਤਾਲ ਵਿਖੇ ਉਸ ਦੇ ਲੜਕੇ ਬਲਜਿੰਦਰ ਸਿੰਘ ਦੀ ਮੌਤ ਹੋ ਗਈ।

ਪੜਤਾਲ ਕਰਨ ‘ਤੇ ਪਤਾ ਲੱਗਾ ਕਿ ਟੱਕਰ ਮਾਰਨ ਵਾਲਾ ਨੌਜਵਾਨ ਲਵਪ੍ਰਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗਾਦਵੀਵਾਲਾ ਜ਼ਿਲ੍ਹਾ ਫਿਰੋਜਪੁਰ ਦਾ ਰਹਿਣ ਵਾਲਾ ਹੈ।