ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਬੇਟ ਇਲਾਕੇ ਦੇ ਪਿੰਡ ਸ਼ੇਰਪੁਰ ਬਸਤੀ ਦੇ ਨੌਜਵਾਨ ਜਗਦੀਪ ਸਿੰਘ (24) ਦੀ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਜਗਦੀਪ ਸਿੰਘ ਰੋਪੜ ਵਿਖੇ ਇਕ ਟ੍ਰੈਕਟਰ ਕੰਪਨੀ ‘ਚ ਕੰਮ ਕਰਦਾ ਸੀ ਜੋ ਬੀਤੀ ਸ਼ਾਮ ਆਪਣੇ ਦੋਸਤ ਮਨਜੀਤ ਸਿੰਘ ਨਾਲ ਮੋਟਰਸਾਈਕਲ ‘ਤੇ ਸ਼ੇਰਪੁਰ ਬਸਤੀ ਵੱਲ ਵਾਪਸ ਆ ਰਿਹਾ ਸੀ ਕਿ ਰਸਤੇ ‘ਚ ਇਕ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਹਾਦਸੇ ‘ਚ ਜਗਦੀਪ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਉਸਦਾ ਸਾਥੀ ਮਨਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਮਨਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਰੋਪੜ ਪੁਲਿਸ ਵਲੋਂ ਜਗਦੀਪ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤਾ ਤੇ ਕਾਰ ਚਾਲਕ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।