ਪੱਤਰ ਪੇ੍ਰਰਕ, ਖੰਨਾ : ਸੜਕ ਹਾਦਸੇ ‘ਚ ਵਿਅਕਤੀ ਦੀ ਮੌਤ ਹੋ ਗਈ। ਥਾਣਾ ਸਦਰ ਖੰਨਾ ਦੀ ਪੁਲਿਸ ਨੇ ਅਣਪਛਾਤੇ ਮੋਟਰਸਾਇਕਲ ਸਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਹਰਿੰਦਰ ਸਿੰਘ ਵਾਸੀ ਬੜੌਂਦੀ, ਜ਼ਿਲ੍ਹਾ ਲੁਧਿਆਣਾ ਨੇ ਦੱਸਿਆ ਉਸ ਦਾ ਭਰਾ ਮਨਿੰਦਰ ਸਿੰਘ ਸ਼ਟਰਿੰਗ ਦੇ ਕੰਮ ਸਬੰਧੀ ਖੰਨਾ ਵਿਖੇ ਆਇਆ ਸੀ। ਇਸ ਦੌਰਾਨ ਉਹ ਤੇ ਉਸ ਦਾ ਭਰਾ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਸੂਲੜਾ ਤੋਂ ਮਲੇਰਕੋਟਲਾ ਵੱਲ ਜਾ ਰਹੇ ਸਨ ਤਾਂ ਇਕੋਲਾਹਾ ਬਿਜਲੀ ਗਰਿੱਡ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਨੇ ਲਾਪਰਵਾਹੀ ਵਰਤਦਿਆਂ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ।