ਸੁਖਵਿੰਦਰ ਸਿੰਘ ਸਲੌਦੀ, ਖੰਨਾ : ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਖੰਨਾ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਏ ਗਏ।

ਜਾਣਕਾਰੀ ਦਿੰਦੇ ਹੋਏ ਅਵਤਾਰ ਸਿੰਘ ਕੈਂਥ ਸੈਕਟਰੀ ਨੇ ਦੱਸਿਆ ਸੰਗਤ ਨੂੰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਰਾਪਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੇ ਵੱਖ-ਵੱਖ ਗੁਰੂ ਘਰਾਂ ਦੇ ਦਰਸ਼ਨ ਕਰਵਾਏ ਗਏ, ਜਿਸ ‘ਚ ਸੰਗਤ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਇਹ ਧਾਰਮਿਕ ਯਾਤਰਾ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਚਾਲੇ ਪਾਏ। ਇਹ ਧਾਰਮਿਕ ਯਾਤਰਾ ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਤੋਂ ਹੁੰਦੀ ਹੋਈ ਵੱਖ-ਵੱਖ ਗੁਰੂ ਘਰਾਂ ਦੇ ਦਰਸ਼ਨ ਦੀਦਾਰੇ ਕਰਦੀ ਹੋਈ ਵਾਪਸ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸਮਾਪਤ ਹੋਈ।

ਇਸ ਮੌਕੇ ਅਵਤਾਰ ਸਿੰਘ ਕੈਂਥ ਸੈਕਟਰੀ, ਮੀਤ ਪ੍ਰਧਾਨ ਰਘਬੀਰ ਸਿੰਘ ਬੋਪਾਰਾਏ, ਰਵਿੰਦਰ ਸਿੰਘ, ਜਸਬੀਰ ਕੌਰ ਪ੍ਰਧਾਨ ਇਸਤਰੀ ਸਤਿਸੰਗ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਅਮਰਬੀਰ ਸਿੰਘ, ਜਸਵਿੰਦਰ ਸਿੰਘ, ਜਸਕਰਨ ਸਿੰਘ, ਬਲਬੀਰ ਸਿੰਘ, ਤਜਿੰਦਰ ਸਿੰਘ, ਸਿਮਰਨ ਕੌਰ ਡੇਜ਼ੀ, ਦਵਿੰਦਰ ਕੌਰ, ਇੰਦਰਜੀਤ ਕੌਰ ਆਦਿ ਹਾਜ਼ਰ ਸਨ।