ਸੰਘ ਨੇ ਸਿੱਧੂ ਨੂੰ ਭਾਜਪਾ ਨਾ ਛੱਡਣ ਲਈ ਮਨਾਇਆ?

ਖੰਨਾ, (ਅਜੀਤ ਸਿੰਘ ਖੰਨਾ) : ਨਵਜੋਤ ਸਿੰਘ ਸਿੱਧੂ ਦੇ ਭਾਜਪਾ ਛੱਡਣ ਦੀਆਂ ਅਟਕਲਾਂ ਨੂੰ ਲਗਭਗ ਬਰੇਕਾਂ ਲੱਗ ਗਈਆਂ ਜਾਪਦੀਆਂ ਹਨ। ਪਾਰਟੀ ਅੰਦਰਲੇ ਸੂਤਰਾਂ ਮੁਤਾਬਕ ਸੰਘ ਨੇ ਸਿੱਧੂ ਨੂੰ ਪਾਰਟੀ ਨਾ ਛੱਡਣ ਲਈ ਮਨਾ ਲਿਆ ਹੈ ਕਿਉਂਕਿ ਸਿੱਧੂ ਭਾਜਪਾ ਦੇ ਕੌਮੀ ਪ੍ਰਚਾਰਕ ਹਨ ਤੇ ਜੇ ਉਹ ਪਾਰਟੀ ਨੂੰ ਅਲਵਿਦਾ ਆਖ ਕੇ ਹੋਰ ਪਾਰਟੀ ਦਾ ਲੜ ਫੜਦੇ ਹਨ ਜਾਂ ਵਖਰਾ ਧੜਾ ਬਣਾਉਂਦੇ ਹਨ ਤਾਂ ਪੰਜਾਬ ਅੰਦਰ ਭਾਜਪਾ ਨੂੰ ਵੱਡਾ ਨੁਕਸਾਨ ਸਹਿਣਾ ਪੈ ਸਕਦਾ ਹੈ।

ਸੂਤਰਾਂ ਮੁਤਾਬਕ ਸਿੱਧੂ ਵੀ ਭਾਜਪਾ ਨੂੰ ਛਡਣਾ ਨਹੀਂ ਚਾਹੁੰਦੇ। ਇਸੇ ਲਈ ਪਹਿਲਾਂ ਕਈ ਵਾਰ ਉਹ ਆਖ ਚੁੱਕੇ ਹਨ ਕਿ ਭਾਜਪਾ ਉਨ੍ਹਾਂ ਦੀ ਮਾਂ ਪਾਰਟੀ ਹੈ ਤੇ ਉਹ ਮਾਂ ਨਾਲ ਧੋਖਾ ਨਹੀਂ ਕਰ ਸਕਦੇ। ਲੰਮੇ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੀ ਅਕਾਲੀ ਦਲ ਨਾਲ ਦਾਲ ਨਹੀਂ ਗਲ ਰਹੀ ਜਿਸ ਕਰ ਕੇ ਸਿੱਧੂ ਵਲੋਂ ਭਾਜਪਾ ਤੇ ਦਬਾਅ ਪਾਉਣ ਦੇ ਮਕਸਦ ਨਾਲ ਹੀ ਰਾਜ ਸਭਾ ਮੈਂਬਰ ਤੋਂ ਅਸਤੀਫ਼ਾ ਦਿਤਾ ਗਿਆ ਹੈ। ਜਾਣਕਾਰ ਸੂਤਰਾਂ ਮੁਤਾਬਕ ਹੁਣ ਸੰਘ ਵਲੋਂ ਪ੍ਰਧਾਨ ਮੰਤਰੀ ਉਤੇ ਇਹ ਦਬਾਅ ਪਾਇਆ ਜਾ ਰਿਹਾ ਹੈ ਕਿ ਪੰਜਾਬ ਅੰਦਰ ਅਕਾਲੀ ਭਾਜਪਾ ਗਠਜੋੜ ਤੋੜ ਲਿਆ ਜਾਵੇ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਭਾਜਪਾ ਇਕੱਲੇ ਤੌਰ ੱਤੇ ਲੜੇ। ਇਸ ਤਰ੍ਹਾਂ ਕਰ ਕੇ ਇਕ ਤਾਂ ਸਿੱਧੂ ਜੋੜੇ ਦੀ ਪੁੱਗ ਜਾਵੇਗੀ ਤੇ ਦੂਜਾ, ਸਰਕਾਰ ਵਿਰੁਧ ਚੱਲ ਰਹੀ ਲਹਿਰ ਤੋਂ ਵੀ ਬਚਿਆ ਜਾ ਸਕਦਾ ਹੈ। ਇਸੇ ਕਰ ਕੇ ਸਿੱਧੂ ਵਲੋਂ ਬੇਸ਼ੱਕ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦਿਤਾ ਜਾ ਸਕਦਾ ਹੈ ਪਰ ਉਨ੍ਹਾਂ ਵਲੋਂ ਹਾਲੇ ਤਕ ਭਾਜਪਾ ਤੋਂ ਅਸਤੀਫ਼ਾ ਨਹੀਂ ਦਿਤਾ ਗਿਆ। ਜੇ ਭਾਜਪਾ ਹਾਈ ਕਮਾਂਡ ਗਠਜੋੜ ਤੋੜਨ ਲਈ ਪੂਰੀ ਤਰ੍ਹਾਂ ਸਹਿਮਤ ਹੋ ਜਾਂਦੀ ਹੈ ਤਾਂ ਨਵਜੋਤ ਸਿੰਘ ਸਿੱਧੂ ਨੂੰ ਭਾਜਪਾ ਦਾ ਸਟਾਰ ਕੰਪੇਨਰ ਬਣਾ ਕੇ, ਭਾਜਪਾ ਦੇ ਅਲੱਗ ਤੋਂ ਚੋਣਾਂ ਲੜਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਭਾਜਪਾ ਦੀ ਪੰਜਾਬ ਲੀਡਰਸ਼ਿਪ ਵੀ ਅਕਾਲੀ ਦਲ ਵਲੋਂ ਭਾਜਪਾ ਮੰਤਰੀਆਂ ਤੇ ਆਗੂਆਂ ਨੂੰ ਅਣਗੌਲਿਆਂ ਕੀਤੇ ਜਾਣ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਕੋਲ ਰੋਸ ਪ੍ਰਗਟ ਕਰ ਚੁੱਕੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.