ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ) ਸਥਾਨਕ ਨਿੱਕਾਮਲ ਚੌਕ ਵਿਚ ਦੁਪਹਿਰ ਨਿਹੰਗ ਸਿੰਘਾਂ ਅਤੇ ਸ਼ਿਵ ਸੈਨਾ ਵਰਕਰਾਂ ਵਿਚਾਲੇ ਹੋਏ ਜ਼ਬਰਦਸਤ ਟਕਰਾਅ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ, ਜਦਕਿ ਪੁਲੀਸ ਵੱਲੋਂ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਪੁਲੀਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ, ਜਾਣਕਾਰੀ ਅਨੁਸਾਰ ਇੱਕ ਸਿੱਖ ਨੌਜਵਾਨ ਦੀ ਕਥਿਤ ਤੌਰ ਤੇ ਕੁੱਟਮਾਰ ਕਰਨ ਤੋਂ ਬਾਅਦ ਕਰਨ ਉਪਰੰਤ ਸੂਚਨਾ ਮਿਲਣ ‘ਤੇ ਇਹ ਨਿਹੰਗ ਸਿੰਘ ਉੱਥੇ ਪਹੁੰਚ ਗਏ ਸਨ, ਇਸ ਸਿੱਖ ਨੌਜਵਾਨ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦੇ ਨਾਮ ਦੀ ਟੀ ਸ਼ਰਟ ਪਾਈ ਹੋਈ ਸੀ, ਜਦੋਂ ਇਹ ਨੌਜਵਾਨ ਉੱਥੇ ਪਹੁੰਚਿਆ ਤਾਂ ਇਸ ਦੀ ਕੁੱਝ ਨੌਜਵਾਨਾਂ ਵੱਲੋਂ ਉਸ ਦੀ ਕੁੱਟਮਾਰ ਕਰ ਦਿੱਤੀ ਸੂਚਨਾ ਮਿਲਦਿਆਂ ਮੌਕੇ ‘ਤੇ ਪਹੁੰਚੇ ਨਿਹੰਗ ਸਿੰਘਾਂ ਵੱਲੋਂ ਉੱਥੇ ਸੜਕ ‘ਤੇ ਲੱਗੇ ਸ਼ਿਵ ਸੈਨਾ ਦੇ ਪੋਸਟਰ ਪਾੜ ਦਿੱਤੇ ਗਏ ਜਿਸ ਤੇ ਸ਼ਿਵ ਸੈਨਾ ਵਰਕਰ ਵੀ ਭਾਰੀ ਗਿਣਤੀ ਵਿਚ ਨਿੱਕਾਮਲ ਚੌਕ ਵਿਖੇ ਪਹੁੰਚ ਗਏ ਹਨ। ਸੂਚਨਾ ਮਿਲਦੇ ਉੱਚ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚੇ ਹਨ ਤੇ ਉਨ੍ਹਾਂ ਵੱਲੋਂ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਥਿਤੀ ਤਨਾਅਪੂਰਨ ਵੇਖਦਿਆਂ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਗਰਮ ਖਿਆਲੀਆਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਜਾ ਰਹੇ ਹਨ।
ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ
ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ


