ਸੰਯੁਕਤ ਰਾਸ਼ਟਰ ਦੀ ਮਹਾਂਸਭਾ ਵਿੱਚ ਭਾਰਤ-ਪਾਕਿ ਇੱਕ-ਦੂਜੇ ਨਾਲ ਮਿਹਣੋ-ਮਿਹਣੀ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ਦੀ ਮਹਾਂਸਭਾ ਵਿੱਚ ਭਾਰਤ-ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ ਰੱਦ ਹੋਣ ਤੋਂ ਬਾਅਦ ਬੀਤੇ ਕੱਲ੍ਹ ਦੋਵਾਂ ਦੇਸ਼ਾਂ ਨੇ ਇੱਕ-ਦੂਜੇ ਵਿਰੁੱਧ ਖ਼ੂਬ ਭੜਾਸ ਕੱਢੀ। ਪਹਿਲਾਂ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਆਪਣਾ ਭਾਸ਼ਣ ਦਿੱਤਾ ਤੇ ਅਗਲੀ ਵਾਰੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੀ ਆਈ। ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਸੰਯੁਕਤ ਰਾਸ਼ਟਰ ਮਹਾਂਸਭਾ ‘ਚ ਭਾਰਤ ਖਿਲਾਫ ਆਪਣੀ ਖੁੰਦਕ ਕੱਢਦਿਆਂ ਕਿਹਾ ਕਿ ਭਾਰਤ ਅਮਨ ਦੀ ਗੱਲ ਕਰਨ ਦੀ ਬਜਾਏ ਘਰੇਲੂ ਰਾਜਨੀਤੀ ਨੂੰ ਤਰਜੀਹ ਦੇ ਰਿਹਾ ਹੈ।
ਵਿਦੇਸ਼ ਮੰਤਰੀਆਂ ਦੀ ਵਾਰਤਾ ਰੱਦ ਕੀਤੇ ਜਾਣ ‘ਤੇ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਸਾਰੇ ਮੁੱਦਿਆਂ ‘ਤੇ ਗੱਲਬਾਤ ਕਰਨਾ ਚਾਹੁੰਦਾ ਸੀ ਪਰ ਨਵੀਂ ਦਿੱਲੀ ਨੇ ਰਾਜਨੀਤੀ ਨੂੰ ਤਰਜੀਹ ਦਿੰਦਿਆਂ ਵਾਰਤਾ ਰੱਦ ਕਰ ਦਿੱਤੀ। ਸੰਯੁਕਤ ਰਾਸ਼ਟਰ ਦੇ ਮੰਚ ਤੋਂ ਵੀ ਪਾਕਿਸਤਾਨ ਨੇ ਕਸ਼ਮੀਰ ਰਾਗ ਅਲਾਪਿਆ। ਕੁਰੈਸ਼ੀ ਨੇ ਆਪਣੇ ਭਾਸ਼ਨ ‘ਚ ਕਿਹਾ ਕਿ ਅਸੀਂ ਗੰਭੀਰ ਤੇ ਵਿਆਪਕ ਵਾਰਤਾ ਜ਼ਰੀਏ ਵਿਵਾਦਾਂ ਦਾ ਹੱਲ ਚਾਹੁੰਦੇ ਹਾਂ ਜਿਸ ‘ਚ ਚਿੰਤਾ ਦੇ ਸਾਰੇ ਮੁੱਦੇ ਸ਼ਾਮਲ ਹਨ।
ਕੁਰੈਸ਼ੀ ਨੇ ਕਿਹਾ ਕਿ ਭਾਰਤ ਐਲਓਸੀ ‘ਤੇ ਗੋਲ਼ੀਬੰਦੀ ਦੀ ਉਲੰਘਣਾ ਕਰਦਾ ਰਹਿੰਦਾ ਹੈ। ਅਸੀਂ ਇਹ ਦੱਸ ਦੇਈਏ ਕਿ ਪਾਕਿਸਤਾਨ ਦੇ ਸਬਰ ਦਾ ਇਮਤਿਹਾਨ ਨਾ ਲਿਆ ਜਾਵੇ। ਭਾਰਤ ਨੇ ਜੇਕਰ ਐਲਓਸੀ ਪਾਰ ਕੀਤੀ ਤਾਂ ਉਸ ਨੂੰ ਤਿੱਖੇ ਪਲਟਵਾਰ ਦਾ ਸਾਹਮਣਾ ਕਰਨਾ ਪਵੇਗਾ। ਦੱਖਣੀ ਏਸ਼ੀਆ ‘ਚ ਪਰਮਾਣੂ ਸੰਤੁਲਨ ਦੀ ਗੱਲ ਕੀਤੀ ਜਾਂਦੀ ਹੈ ਪਰ ਪਾਕਸਿਤਾਨ ਦੀ ਪਰਮਾਣੂ ਹਥਿਆਰਾਂ ਦੀ ਵਰਤੋਂ ਨਾ ਕਰਨ ਦੀ ਗਾਰੰਟੀ ਨਹੀਂ ਦੇ ਸਕਦਾ।
ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਤਵਾਦ ਦੇ ਮੁੱਦੇ ‘ਤੇ ਗਵਾਂਡੀ ਦੇਸ਼ ਪਾਕਸਿਤਾਨ ਨੂੰ ਖਰੀਆਂ-ਖਰੀਆਂ ਸੁਣਾਈਆਂ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਅੱਤਵਾਦ ਫੈਲਾਉਣ ‘ਚ ਮਾਹਿਰ ਹੈ। ਸੁਸ਼ਮਾ ਨੇ ਇਹ ਵੀ ਕਿਹਾ ਕਿ 9/11 ਦਾ ਮਾਸਟਰ ਮਾਇੰਡ ਮਾਰਿਆ ਗਿਆ ਪਰ 26/11 ਦਾ ਮਾਸਟਰ ਮਾਈਂਡ ਸ਼ਰੇਆਮ ਘੁੰਮ ਰਿਹਾ ਹੈ। ਜ਼ਿਕਰਯੋਗ ਹੈ ਕਿ ਸੁਸ਼ਮਾ ਸਵਰਾਜ ਨੇ ਆਪਣਾ ਸਾਰਾ ਭਾਸ਼ਣ ਹਿੰਦੀ ‘ਚ ਦਿੱਤਾ।
ਸੁਸ਼ਮਾ ਨੇ ਕਿਹਾ ਕਿ ਭਾਰਤ ਨੇ ਲਗਾਤਾਰ ਯਤਨ ਕੀਤੇ ਹਨ ਕਿ ਦੇਵਾਂ ਦੇਸ਼ਾਂ ਦਰਮਿਆਨ ਗੱਲਬਾਤ ਦਾ ਮਾਹੌਲ ਬਣੇ ਪਰ ਅੱਤਵਾਦ ਦੇ ਵਾਤਾਵਰਣ ‘ਚ ਦੋਵਾਂ ਦੇਸ਼ਾਂ ਦਰਮਿਆਨ ਗੱਲਬਾਤ ਸੰਭਵ ਨਹੀਂ। ਸੁਸ਼ਮਾ ਨੇ ਕਿਹਾ ਕਿ ਪਾਕਿਸਤਾਨ ਅੱਤਵਾਦੀਆਂ ਦੀਆਂ ਤਸਵੀਰਾਂ ਲੱਗੇ ਡਾਕ ਟਿਕਟ ਜਾਰੀ ਕਰਦਾ ਹੈ। ਅਜਿਹੇ ‘ਚ ਭਾਰਤ ਅੱਤਵਾਦੀਆਂ ਦੀਆਂ ਕਰਤੂਤਾਂ ਨੂੰ ਕਦੋਂ ਤੱਕ ਨਜ਼ਰ ਅੰਦਾਜ਼ ਕਰ ਸਕਦਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ

ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.