Skip to content
Tuesday, October 6, 2026 16°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
International

ਸੰਯੁਕਤ ਰਾਸ਼ਟਰ ਸਮੱਸਿਆਵਾਂ ਸੁਲਝਾਉਣ ਦੀ ਬਜਾਏ ਹੋਰ ਪੈਦਾ ਕਰ ਰਿਹਾ : ਟਰੰਪ

By Admin Published 1 min read

ਵਾਸ਼ਿੰਗਟਨ,: ਅਮਰੀਕਾ ਦੇ ਨਵੇਂ ਚੋਣ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਯੁਕਤ ਰਾਸ਼ਟਰ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਵਿਸ਼ਵ ਪੱਧਰੀ ਸੰਸਥਾ ਸਮੱਸਿਆਵਾਂ ਨੂੰ ਸੁਲਝਾਉਣ ਦੀ ਬਜਾਏ ਉਨ੍ਹਾਂ ਪੈਦਾ ਕਰ ਰਹੀ ਹੈ। ਟਰੰਪ ਨੇ ਫਲੋਰਿਡਾ ਵਿਚ ਪੱਤਰਕਾਰਾਂ ਨੂੰ ਦੱਸਿਆ ਕਿ ਸੰਯੁਕਤ ਰਾਸ਼ਟਰ ਵਿਚ ਐਨੀ ਜ਼ਿਆਦਾ ਸਮਰੱਥਾ ਹੈ ਲੇਕਿਨ ਉਹ ਅਪਣੀ ਸਮਰਥਾ ਦਾ ਪੂਰਣ ਇਸਤੇਮਾਲ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ‘ਆਪ ਨੇ ਸੰਯੁਕਤ ਰਾਸ਼ਟਰ ਨੂੰ ਸਮੱਸਿਆਵਾਂ ਸੁਲਝਾਉਂਦੇ ਹੋਏ ਕਦੋਂ ਦੇਖਿਆ ਹੈ? ਉਹ ਨਹੀਂ ਸੁਲਝਾਉਂਦੇ। ਉਹ ਸਮੱਸਿਆਵਾਂ ਪੈਦਾ ਕਰਦੇ ਹਨ। ਉਹ ਇਸ ਸਵਾਲ ਦਾ ਜਵਾਬ ਦੇ ਰਹੇ ਸੀ ਕਿ ਉਨ੍ਹਾਂ ਦੇ ਪ੍ਰਸ਼ਾਸਨ ਵਿਚ ਕੀ ਅਮਰੀਕਾ ਸੰਯੁਕਤ ਰਾਸ਼ਟਰ ਤੋਂ ਅਲੱਗ ਹੋਣ ‘ਤੇ ਵਿਚਾਰ ਕਰ ਰਿਹਾ ਹੈ? ਇਸ ਹਫ਼ਤੇ ਦੇ ਸ਼ੁਰੂ ਵਿਚ ਟਰੰਪ ਨੇ ਸਿਲਸਿਲੇਵਾਰ ਟਵੀਟ ਕਰਦਿਆਂ ਵਿਸ਼ਵ ਪੱਧਰੀ ਸੰਸਥਾ, ਖ਼ਾਸ ਤੌਰ ‘ਤੇ ਸੁਰੱਖਿਆ ਪ੍ਰੀਸ਼ਦ ਦੀ ਆਲੋਚਨਾ ਕੀਤੀ ਸੀ। ਉਨ੍ਹਾਂ ਨੇ ਸੁਰੱਖਿਆ ਪ੍ਰੀਸ਼ਦ ਦੁਆਰਾ ਇਸਰਾਈਲ ਦੇ ਖ਼ਿਲਾਫ਼ ਮਤਾ ਪਾਸ ਕੀਤੇ ਜਾਣ ਨੂੰ ਲੈ ਕੇ ਇਹ ਆਲੋਚਨਾ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਅਪਣੀ ਸਮਰਥਾਵਾਂ ਨੂੰ ਪੂਰਣ ਇਸਤੇਮਾਲ ਕਰਦਾ ਹੈ ਤਾਂ ਇਹ ਬਹੁਤ ਚੰਗਾ ਹੈ। ਜੇਕਰ ਇਹ ਅਜਿਹਾ ਨਹੀਂ ਕਰਦਾ ਤਾਂ ਇਹ ਸਮਾਂ ਅਤੇ ਪੈਸੇ ਦੀ ਬਰਬਾਦੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp