ਜੋਲੀ ਸੂਦ, ਮੋਰਿੰਡਾ : ਪਿੰਡ ਬਹਿਬਲਪੁਰ ਵਿੱਚ 2 ਸਾਲਾ ਬੱਚੀ ਤਰਨਜੋਤ ਕੌਰ ਪੁੱਤਰੀ ਮਨਜੀਤ ਸਿੰਘ ਦੀ ਸੱਪ ਦੇ ਡੱਸਣ ਕਾਰਨ ਮੌਤ ਹੋ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਰਨਜੋਤ ਕੌਰ ਤੜਕੇ 3 ਵਜੇ ਦੇ ਕਰੀਬ ਸੁੱਤੀ ਹੋਈ ਸੀ ਤਾਂ ਉਸ ਨੂੰ ਸੱਪ ਨੇ ਡੰਗ ਲਿਆ। ਜਿਸ ਤੋਂ ਬਾਅਦ ਉਸ ਨੂੰ ਮੋਰਿੰਡਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਜਿੱਥੇ ਉਸ ਦੀ ਮੌਤ ਹੋ ਗਈ।