ਹਰਜੀਤ ਸਿੰਘ ‘ਸੱਜਣ’ ਦਾ ਵਿਵਾਦਤ ਕਾਰਟੂਨ ਛਾਪਣ ‘ਤੇ ਕੈਨੇਡੀਅਨ ਮੀਡੀਆ ਨੇ ਮੰਗੀ ਸਿੱਖਾਂ ਤੋਂ ਮੁਆਫੀ

ਓਟਾਵਾ— ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਵਿਵਾਦਤ ਕਾਰਟੂਨ ਛਾਪਣ ਵਾਲੇ ਮੀਡੀਆ ਗਰੁੱਪ ‘ਪੋਸਟ ਮੀਡੀਆ’ ਪਬਲੀਕੇਸ਼ਨ ਨੇ ਇਸ ਲਈ ਸਿੱਖਾਂ ਤੋਂ ਮੁਆਫੀ ਮੰਗੀ ਹੈ। ਦੱਸ ਦੇਈਏ ਕਿ ਸੱਜਣ ਵੱਲੋਂ ਭਾਰਤ ਦੌਰੇ ਦੌਰਾਨ ਖੁਦ ਨੂੰ ਅਫਗਾਨਿਸਤਾਨ ਵਿਚ ਚਲਾਈ ਗਈ ਫੌਜੀ ਮੁਹਿੰਮ ਦਾ ਕਰਤਾ-ਧਰਤਾ ਦੱਸੇ ਜਾਣ ਨੂੰ ਲੈ ਕੇ ਵਿਵਾਦ ਉਪਜਿਆ ਸੀ। ਜਿਸ ‘ਤੇ ਕੈਨੇਡਾ ਅਤੇ ਅਫਗਾਨਿਸਤਾਨ ਦੇ ਫੌਜੀ ਅਧਿਕਾਰੀਆਂ ਨੇ ਇਤਰਾਜ਼ ਪ੍ਰਗਟਾਇਆ ਸੀ। ਇਸ ਵਿਵਾਦ ਵਿਚ ਤੇਲ ਪਾਉਣ ਦਾ ਕੰਮ ਕੀਤਾ, ਕੈਨੇਡਾ ‘ਚ ਵਿਰੋਧੀ ਧਿਰ ਦੇ ਨੇਤਾਵਾਂ ਨੇ। ਵਿਰੋਧੀ ਧਿਰ ਦੇ ਨੇਤਾਵਾਂ ਨੇ ਸੱਜਣ ਦੇ ਇਸ ਬਿਆਨ ਨੂੰ ਲੈ ਕੇ ਸੱਜਣ ਦੇ ਅਸਤੀਫੇ ਤੱਕ ਦੀ ਮੰਗ ਕਰ ਦਿੱਤੀ। ਇਸ ਦੇ ਬਾਅਦ ਮੰਗਲਵਾਰ ਨੂੰ ‘ਐਡਮਿੰਟਨ ਸੰਨ’ ਅਤੇ ‘ਪੋਸਟਮੀਡੀਆ’ ਪਬਲਿਕੇਸ਼ਨ ਨੇ ਸੱਜਣ ਨੂੰ ਝੂਠਾਂ ਨਾਲ ਭਰੇ ਬਰਤਨ ਵਿਚ ਬੈਠੇ ਹੋਏ ਦਿਖਾਉਣ ਵਾਲਾ ਇਕ ਕਾਰਟੂਨ ਛਾਪਿਆ, ਜਿਸ ਨੂੰ ਲੈ ਕੇ ਸਿੱਖ ਭੜਕ ਗਏ। ਇਹ ਕਾਰਟੂਨ ਕੁਝ-ਕੁਝ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੀ ਸ਼ਹੀਦੀ ਦੀ ਤਸਵੀਰ ਨਾਲ ਮਿਲਦਾ-ਜੁਲਦਾ ਸੀ। ਇਸ ਕਾਰਟੂਨ ਨੂੰ ਦੇਖ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ, ਜਿਸ ਨੂੰ ਲੈ ਕੇ ਪੋਸਟਮੀਡੀਆ ਨੇ ਅੱਜ ਮੁਆਫੀ ਮੰਗ ਲਈ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਐਕਜ਼ੀਕਿਊਟਿਵ ਕਮੇਟੀ ਮੈਂਬਰ ਹਰਪ੍ਰੀਤ ਗਿੱਲ ਨੇ ਇਸ ਘਟਨਾ ਨੂੰ ਲੈ ਕੇ ਰੋਸ ਦਾ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਨੇ ਇਸ ਨੂੰ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਾ ਦੱਸਦੇ ਹੋਏ ਕਿਹਾ ਕਿ ਸਿੱਖ ਇਸ ਦੇਸ਼ ਦਾ ਅਟੁੱਟ ਅੰਗ ਹਨ। ਇਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇੱਥੇ ਦੱਸ ਦੇਈਏ ਕਿ ਸੱਜਣ ਨੇ ਆਪਣੇ ਗਲਤ ਬਿਆਨ ਨੂੰ ਲੈ ਕੇ ਕੈਨੇਡਾ ਦੇ ਲੋਕਾਂ ਤੋਂ ਮੁਆਫੀ ਮੰਗ ਲਈ ਸੀ, ਜਿਸ ਨੂੰ ਜ਼ਿਆਦਾਤਰ ਲੋਕਾਂ ਵੱਲੋਂ ਸਵੀਕਾਰ ਵੀ ਕਰ ਲਿਆ ਗਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.