ਹਰਿਆਣਾ ਦੇ ਕਾਲਜਾਂ ਨੂੰ ਦੁਬਾਰਾ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੋਧ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਸਰਕਾਰ ਵੱਲੋਂ ਦੁਬਾਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਆਪਣੇ ਸੂਬੇ ਦੇ ਕਾਲਜ ਦੁਬਾਰਾ ਜੋੜਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ।‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਕਿਸੇ ਵੀ ਕੀਮਤ ਉੱਤੇ ਹਰਿਆਣਾ ਦੇ ਕਾਲਜਾਂ ਨੂੰ ਮੁੜ ਤੋਂ ਪੰਜਾਬ ਯੂਨੀਵਰਸਿਟੀ ਨਾਲ ਨਾ ਜੁੜਨ ਦੇਣ ਕਿਉਂਕਿ ਇਸ ਨਾਲ ਰਾਜਧਾਨੀ ਚੰਡੀਗੜ੍ਹ ਉੱਪਰ ਪੰਜਾਬ ਦੇ ਹੱਕ ਨੂੰ ਹੋਰ ਢਾਅ ਲੱਗੇਗੀ।ਆਪ ਵਿਧਾਇਕ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਕਾਫੀ ਸਮਾਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਖ ਕਰਕੇ ਹਰਿਆਣਾ ਦੀਆਂ ਯੂਨੀਵਰਸਿਟੀ ਨਾਲ ਜੋੜ ਲਿਆ ਸੀ ਪਰ ਹੁਣ ਦੁਬਾਰਾ ਇਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਨੂੰ ਆਮ ਆਦਮੀ ਪਾਰਟੀ ਹਰਿਆਣਾ ਸਰਕਾਰ ਦੀ ਸਾਜਿਸ਼ ਵਜੋਂ ਵੇਖਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਉਪ-ਕੁਲਪਤੀ ਵੀ ਹਰਿਆਣਾ ਦੇ ਕਾਲਜਾਂ ਨੂੰ ਮੁੜ ਪੰਜਾਬ ਯੂਨੀਵਰਸਿਟੀ ਜੋੜਨ ਦੇ ਹੱਕ ‘ਚ ਦਿਖਾਈ ਦੇ ਰਹੇ ਹਨ। ਆਪ ਆਗੂ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਉਪ-ਕੁਲਪਤੀ ਦਾ ਅਜਿਹਾ ਕਦਮ ਕਿਸੇ ਨਿੱਜੀ ਸਵਾਰਥ ਜਾਂ ਹਰਿਆਣਾ ਸਰਕਾਰ ਤੋਂ ਯੂਨੀਵਰਸਿਟੀ ਨੂੰ ਮਾਲੀ ਮਦਦ ਲਈ ਹੋ ਸਕਦੀ ਹੈ।ਵਿਧਾਇਕ ਕੁਲਤਾਰ ਸਿੰਘ ਨੇ ਅੱਗੇ ਕਿਹਾ ਹੈ ਕਿ ਅਜਿਹੀ ਸੂਰਤ ‘ਚ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਅੱਗੇ ਆ ਕੇ ਹਰਿਆਣਾ ਦੀਆਂ ਵਿਓਂਤਾਂ ਅਸਫਲ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਪੰਜਾਬ ਦੇ ਸੱਤਾਧਾਰੀਆਂ ਦੇ ਢਿੱਲਮੱਠ ਰਵੱਈਏ ਕਾਰਨ ਪੰਜਾਬ ਪਹਿਲਾਂ ਹੀ ਬਹੁਤ ਦਫਾ ਖਤਾ ਖਾ ਚੁੱਕਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.