ਚੰਡੀਗੜ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਜਾਟ ਰਾਖਵਾਂਕਰਨ ਦੇ ਮਾਮਲੇ ਵਿਚ ਹਰਿਆਣਾ ਦੀ ਖੱਟੜ ਸਰਕਾਰ ਨੂੰ ਝਟਕਾ ਦਿੰਦੇ ਹੋਏ ਜਾਟ ਰਾਖਵਾਂਕਰਨ ਉੱਤੇ ਰੋਕ ਲਾ ਦਿੱਤੀ ਹੈ। ਇਕ ਹੋਰ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਜਾਟ ਰਾਖਵਾਂਕਰਨ ਦੇ ਸਬੰਧ ਵਿਚ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਮਲੇ ਦੀ ਸੁਣਵਾਈ ਅਗਲੀ 21 ਜੁਲਾਈ ਨੂੰ ਤੈਅ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਹਰਿਆਣਾ ਵਿਚ ਜਾਟਾਂ ਨੂੰ ਰਾਖਵਾਂਕਰਨ ਦੇਣ ਦਾ ਆਧਾਰ ਬਣਾਈ ਗਈ ਪਿੱਛੜਾ ਵਰਗ ਕਮਿਸ਼ਨ ਦੀ ਕੇ ਸੀ ਗੁਪਤਾ ਰਿਪੋਰਟ ਨੂੰ ਸੁਪਰੀਮ ਕੋਰਟ ਰੱਦ ਕਰ ਚੁੱਕਾ ਹੈ। ਉਨ•ਾਂ ਸਵਾਲ ਕੀਤਾ ਕਿ ਜਦੋਂ ਸੁਪਰੀਮ ਕੋਰਟ ਇਸ ਰਿਪੋਰਟ ਨੂੰ ਰੱਦ ਕਰ ਚੁੱਕਾ ਹੈ ਤਾਂ ਫਿਰ ਇਸ ਰਿਪੋਰਟ ਦੇ ਆਧਾਰ ਉੱਤੇ ਰਾਖਵਾਂਕਰਨ ਕਿਉਂ ਲਾਗੂ ਕੀਤਾ ਗਿਆ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

