Skip to content
Sunday, November 1, 2026 3°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Sports

ਹਾਕੀ ਇੰਡੀਆ ਲੀਗ ‘ਚ ਖੇਡ ਰਹੇ ਹਨ ਪੰਜਾਬ ਦੇ 26 ਖਿਡਾਰੀ

By Admin Published 2 min read

ਜਲੰਧਰ, (ਰਾਹੁਲ)— ਭਾਰਤੀ ਹਾਕੀ ਦੇ ਵਿਕਾਸ ਵਿਚ ਪੰਜਾਬ ਹਾਕੀ ਦਾ ਇਕ ਵਾਰ ਫਿਰ ਤੋਂ ਅਹਿਮ ਯੋਗਦਾਨ ਨਜ਼ਰ ਆ ਰਿਹਾ ਹੈ। ਇਸ ਦਾ ਸਾਰਥਕ ਨਤੀਜਾ ਪਿਛਲੇ ਕੁਝ ਕੌਮੀ ਅਤੇ ਕੋਮਾਂਤਰੀ ਮੁਕਾਬਲਿਆਂ ਵਿਚ ਦੇਖਣ ਨੂੰ ਮਿਲਿਆ ਹੈ। ਜੂਨੀਅਰ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿਚ 10 ਖਿਡਾਰੀ ਪੰਜਾਬ ਦੇ ਸਨ। ਇਸ ਤੋਂ ਪਹਿਲਾਂ ਏਸ਼ੀਆਈ ਖੇਡਾਂ ਵਿਚ ਸੋਨ ਤਮਗਾ ਜੇਤੂ ਟੀਮ ਵਿਚ ਵੀ ਪੰਜਾਬ ਦੇ 6 ਖਿਡਾਰੀ ਸਨ।

ਉਕਤ ਜਾਣਕਾਰੀ ਦਿੰਦੇ ਹੋਏ ਹਾਕੀ ਪੰਜਾਬ ਦੇ ਸਕੱਤਰ ਉਲੰਪੀਅਨ ਪਰਗਟ ਸਿੰਘ ਨੇ ਦੱਸਿਆ ਕਿ ਇਹ ਪੰਜਾਬ ਲਈ ਗੌਰਵ ਦਾ ਵਿਸ਼ਾ ਹੈ ਕਿ ਹਾਕੀ ਇੰਡੀਆ ਲੀਗ ਵਿਚ ਸਭ ਤੋਂ ਵੱਧ ਲਾਭ ਪੰਜਾਬ ਦੇ ਖਿਡਾਰੀਆਂ ਨੂੰ ਮਿਲ ਰਿਹਾ ਹੈ। 21 ਜਨਵਰੀ ਤੋਂ ਸ਼ੁਰੂ ਹੋ ਰਹੀ ਹਾਕੀ ਇੰਡੀਆ ਲੀਗ ਵਿਚ 6 ਟੀਮਾਂ ਖੇਡਦੀਆਂ ਨਜ਼ਰ ਆਉਣਗੀਆਂ। ਕੁੱਲ 72 ਭਾਰਤੀ ਖਿਡਾਰੀਆਂ ਵਿਚੋਂ 26 ਖਿਡਾਰੀ ਪੰਜਾਬ ਨਾਲ ਸਬੰਧਤ ਹਨ, ਜੋ ਕਿ ਦੇਸ਼ ਦੇ ਦੂਸਰੇ ਰਾਜਾਂ ਦੇ ਮੁਕਾਬਲੇ ਸਭ ਤੋਂ ਵੱਧ ਹਨ।

ਇਨ੍ਹਾਂ ਖਿਡਾਰੀਆਂ ਵਿਚ ਗੁਰਬਾਜ ਸਿੰਘ, ਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਹਰਮਨਪ੍ਰੀਤ ਸਿੰਘ, ਧਰਮਵੀਰ ਸਿੰਘ, ਰਮਨਦੀਪ ਸਿੰਘ (ਸਾਰੇ ਉਲੰਪੀਅਨ), ਗੁਰਜਿੰਦਰ ਸਿੰਘ, ਮਨਦੀਪ ਸਿੰਘ, ਸਰਵਨਜੀਤ ਸਿੰਘ, ਹਰਬੀਰ ਸਿੰਘ, ਕ੍ਰਿਸ਼ਨਾ ਬੀ. ਪਾਠਕ, ਸਿਮਰਨਜੀਤ ਸਿੰਘ, ਸਤਵੀਰ ਸਿੰਘ, ਹਰਜੀਤ ਸਿੰਘ, ਪਰਵਿੰਦਰ ਸਿੰਘ, ਬਲਜੀਤ ਸਿੰਘ, ਜੁਗਰਾਜ ਸਿੰਘ, ਜਸਜੀਤ ਸਿੰਘ ਕੁਲਾਰ, ਹਰਜੋਤ ਸਿੰਘ, ਗੁਰਿੰਦਰ ਸਿੰਘ, ਵਿਕਰਮਜੀਤ ਸਿੰਘ, ਪ੍ਰਭਦੀਪ ਸਿੰਘ, ਤਲਵਿੰਦਰ ਸਿੰਘ, ਵਰੁਣ ਕੁਮਾਰ, ਹਾਰਦਿਕ ਸਿੰਘ ਅਤੇ ਸ਼ਮਸ਼ੇਰ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਹਾਕੀ ਪੰਜਾਬ ਨਾਲ ਸਬੰਧਤ ਉਲੰਪੀਅਨ ਬਲਜੀਤ ਸਿੰਘ ਸੈਣੀ ਦਿੱਲੀ ਡੇਅਰਡੇਵਿਲਜ਼ ਟੀਮ ਨਾਲ ਬਤੌਰ ਕੋਚ ਸੇਵਾ ਨਿਭਾਅ ਰਹੇ ਹਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Sports →
Share on WhatsApp