ਕਾਲਾ ਸਿੰਘ ਸੈਣੀ, ਖਰੜ : ਹਿੰਦੀ ਦਿਵਸ ਮੌਕੇ ਏਪੀਜੇ ਪਬਲਿਕ ਸਕੂਲ ਖਰੜ ‘ਚ ਹਿੰਦੀ ਹਫ਼ਤਾ ਮਨਾਇਆ ਗਿਆ। ਸਕੂਲ ਵੱਲੋਂ ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੀ ਮਹੱਤਤਾ ਬਾਰੇ ਵੀ ਦੱਸਿਆ। ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਜੋਸ਼ੀਲੇ ਭਾਸ਼ਣਾਂ ਨਾਲ ਸਾਰਿਆਂ ਦਾ ਮਨ ਮੋਹ ਲਿਆ। ਇਸ ਮੁਕਾਬਲੇ ਨੂੰ ਲੈ ਕੇ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸੰਸਥਾ ਦੇ ਮੁੱਖੀ ਪਿ੍ਰੰਸੀਪਲ ਜਸਵੀਰ ਚੰਦਰ ਨੇ ਵੀ ਹਿੰਦੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਹਿੰਦੀ ਭਾਸ਼ਾ ਨੂੰ ਭਾਰਤ ਦੀ ਪਛਾਣ ਅਤੇ ਭਾਰਤੀ ਸੱਭਿਆਚਾਰ ਦੀ ਵਿਰਾਸਤ ਦੱਸਿਆ। ਉਨ੍ਹਾਂ ਕਿਹਾ ਕਿ ਹਿੰਦੀ ਪ੍ਰਤੀ ਵਧ ਰਹੀ ਉਦਾਸੀਨਤਾ ਸਾਡੇ ਦੇਸ਼ ਦੀ ਹੋਂਦ ਲਈ ਖਤਰਾ ਪੈਦਾ ਕਰ ਸਕਦੀ ਹੈ।