ਦਲੇਰ ਸਿੰਘ ਜੌਹਲ, ਨਵਾਂ ਪਿੰਡ : ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸੈਕਰਡ ਲਾਇਟ ਸਕੂਲ ਫਤਿਹਪੁਰ ਰਾਜਪੂਤਾਂ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਰੰਗਾਰੰਗ ਪੋ੍ਗਰਾਮ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਐੱਮਡੀ ਅਰਪਿੰਦਰ ਕੌਰ ਨੇ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਨੂੰ ਹਿੰਦੀ ਦਿਵਸ ਦੀਆਂ ਵਧਾਈਆਂ ਵੀ ਦਿੰਦਿਆਂ ਕਿਹਾ ਕਿ ਹਿੰਦੀ ਸਾਡੇ ਦੇਸ਼ ਦੀ ਰਾਸ਼ਟਰੀ ਭਾਸ਼ਾ ਹੈ। ਇਸ ਲਈ ਹਿੰਦੀ ਭਾਸ਼ਾ ਦਾ ਗਿਆਨ ਹੋਣਾ ਬਹੁਤ ਹੀ ਜ਼ਰੂਰੀ ਹੈ। ਉਨਾਂ੍ਹ ਕਿਹਾ ਕਿ ਸਾਨੂੰ ਹਰੇਕ ਭਾਸ਼ਾ, ਖਾਸ ਕਰਕੇ ਹਿੰਦੀ ਭਾਸ਼ਾ ਦਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਇਹ ਭਾਸ਼ਾ ਸਾਡੀ ਪਹਿਚਾਣ ਦਾ ਇਕ ਅਹਿਮ ਹਿੱਸਾ ਹੈ। ਇਸ ਮੌਕੇ ਸਕੂਲ ਦੇ ਐੱਮਡੀ ਅਰਪਿੰਦਰ ਕੌਰ, ਪਿੰ੍ਸੀਪਲ ਬਲਜੀਤ ਕੌਰ, ਗੁਰਜੀਤ ਕੌਰ, ਸੁਖਬੀਰ ਕੌਰ, ਰਾਜਵਿੰਦਰ ਕੌਰ, ਸ਼ਰਨਜੀਤ ਕੌਰ, ਸੰਗੀਤਾ, ਬਲਜਿੰਦਰ ਕੌਰ, ਮਨਦੀਪ ਕੌਰ, ਅਮਨਪ੍ਰਰੀਤ, ਜਤਿੰਦਰ ਸਿੰਘ, ਡਾ. ਦਲੇਰ ਸਿੰਘ ਜੌਹਲ ਅਤੇ ਲਕਸ਼ਮੀ ਨਾਰਾਇਣ ਸ਼ੁਕਲਾ, ਹਿੰਦੀ ਦੇ ਟੀਚਰ, ਸਕੂਲ ਦੇ ਬੱਚੇ ਹਾਜ਼ਰ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



