Ad-Time-For-Vacation.png

ਹੁਣ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲ ਆਸਟ੍ਰੇਲੀਆ ’ਚ ਵੀ ਵਗਾਹੀ ਜੁੱਤੀ

ਬਠਿੰਡਾ 8 ਅਪ੍ਰੈਲ (ਅਨਿਲ ਵਰਮਾ): ਬੇਅਦਬੀ ਦੀਆਂ ਘਟਨਾਵਾਂ ਦੇ ਰੋਸ ਵਜੋਂ ਜਿੱਥੇ ਸਾਲ ਦੋ ਹਜ਼ਾਰ ਪੰਦਰਾਂ ਵਿੱਚ ਪਿੰਡ ਹਮੀਰਗੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬਜ਼ੁਰਗ ਕਿਸਾਨ ਜਰਨੈਲ ਸਿੰਘ ਵੱਲੋਂ ਥੱਪੜ ਮਾਰਨ ਦੀ ਘਟਨਾ ਵਾਪਰੀ ਉੱਥੇ ਹੀ ਅੱਜ ਫਿਰ ਬੇਅਦਬੀ ਦੀਆਂ ਘਟਨਾਵਾਂ ਦੇ ਰੋਸ ਵਿੱਚ ਇੱਕ ਸਿੱਖ ਨੌਜਵਾਨ ਵੱਲੋਂ ਆਸਟਰੇਲੀਆ ਦੇ ਸ਼ਹਿਰ ਮੈਲਬੌਰਨ ਵਿੱਚ ਸਾਬਕਾ ਮੰਤਰੀ ਦੇ ਜੁੱਤੀ ਮਾਰਨ ਦੀ ਘਟਨਾ ਵਾਪਰੀ ਹੈ ।

ਮਿਲੀ ਜਾਣਕਾਰੀ ਅਨੁਸਾਰ ਆਸਟਰੇਲੀਆ ਦੇ ਮੈਲਬਰਨ ਸ਼ਹਿਰ ਵਿੱਚ ਉਥੋਂ ਦੇ ਪੰਜਾਬੀ ਭਾਈਚਾਰੇ ਵੱਲੋਂ ਕਿੰਗ ਕਬੱਡੀ ਕੱਪ ਕਰਵਾਇਆ ਗਿਆ ਸੀ ਜਿਸ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਮਿੱਡੂ ਖੇੜਾ ਦੀ ਅਗਵਾਈ ਵਿੱਚ ਪੰਜਾਬ ਤੋਂ ਕਬੱਡੀ ਟੀਮ ਵੀ ਹਿੱਸਾ ਲੈਣ ਲਈ ਪਹੁੰਚੀ ਹੋਈ ਸੀ ਅੱਜ ਜਦੋਂ ਉਕਤ ਸਮਾਗਮ ਵਿੱਚ  ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਜੋ ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਹੋਏ ਸਨ ਲੋਕਾਂ ਨੂੰ ਸੰਬੋਧਨ ਕਰਨ ਲਈ ਉੱਠੇ ਤਾਂ ਸਿੱਖ ਨੌਜਵਾਨ ਮਨਵੀਰ ਸਿੰਘ ਨੇ ਸਾਬਕਾ ਮੰਤਰੀ ਵੱਲ ਜੁੱਤੀ ਵਗਾਹ ਕੇ ਮਾਰੀ ਜਿਸ ਕਰਕੇ ਪੰਡਾਲ ਅਤੇ ਸਟੇਜ ਤੇ ਅਫਰਾ ਤਫਰੀ ਮਚ ਗਈ ਅਤੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਸਾਬਕਾ ਮੰਤਰੀ ਨੂੰ ਘੇਰਾ ਪਾ ਕੇ ਬਾਮੁਸ਼ਕਿਲ ਬਾਹਰ ਕੱਢਿਆ ਗਿਆ ਤੇ ਜੁੱਤੀ ਮਾਰਨ ਵਾਲੇ ਸਿੱਖ ਨੌਜਵਾਨ ਮਨਵੀਰ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ।

ਜਾਣਕਾਰੀ ਅਨੁਸਾਰ ਜਦੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਹੋਰ ਮੈਂਬਰ ਸਮਾਗਮ ਵਿੱਚ ਪਹੁੰਚੇ ਤਾਂ ਨੌਜਵਾਨਾਂ ਨੇ ਉਨਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਨੌਜਵਾਨ ਦਾ ਰੋਸ ਸੀ ਕਿ ਜਦੋਂ ਬੇਅਦਬੀ ਦੇ ਮਾਮਲੇ ਉੱਪਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖ ਸੰਗਤਾਂ ਨੂੰ ਕਾਲੀ ਦੀਵਾਲੀ ਮਨਾਉਣ ਦੇ ਆਦੇਸ਼ ਦਿੱਤੇ ਗਏ ਸਨ ਤਾਂ ਉਸ ਵੇਲੇ ਮਲੂਕਾ ਨੇ ਕਿਹਾ ਸੀ ਕਿ ਸਿੱਖ ਸੰਗਤਾਂ ਖੁੱਲ ਕੇ ਦੀਵਾਲੀ ਮਨਾਉਣ ਅਤੇ ਆਪਣੇ ਘਰਾਂ ਤੇ ਦੀਵੇ ਬਾਲਣ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਵਿਘਨ ਪਾਉਂਦਾ ਹੈ ਤਾਂ ਉਸ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨਜਿੱਠੇਗਾ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਰਦਾਰ ਮਲੂਕਾ ਦਾ ਵਿਦੇਸ਼ੀ ਧਰਤੀ ਤੇ ਕਈ ਵਾਰ ਵਿਰੋਧ ਪ੍ਰਦਰਸ਼ਨ ਹੋ ਚੁੱਕਿਆ ਹੈ ।ਮੈਲਬੌਰਨ ਵਿਖੇ ਵਾਪਰੀ ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਪੂਰੇ ਪੰਜਾਬ ਵਿਚ ਵੀ ਹਾਹਾਕਾਰ ਮੱਚੀ ਹੋਈ ਹੈ ਅਤੇ ਮਲੂਕਾ ਸਮਰਥਕਾਂ ਵਿੱਚ ਪੂਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ ।ਸ਼੍ਰੋਮਣੀ ਅਕਾਲੀ ਦਲ ਇਸ ਘਟਨਾ ਨੂੰ ਕਿਵੇਂ ਲੈਂਦਾ ਹੈ ਆਉਣ ਵਾਲਾ ਸਮਾਂ ਹੀ ਦੱਸੇਗਾ ?

Share:

Facebook
Twitter
Pinterest
LinkedIn
matrimonail-ads
On Key

Related Posts

ਜਨਤਕ ਸੁਰੱਖਿਆ ਵਿੱਚ ਵੱਡਾ ਵਿਸਥਾਰ: ਹੋਰ ਅਫ਼ਸਰਾਂ ਦੀ ਭਰਤੀ ਦੇ ਨਾਲ ਸਰੀ ਵਿੱਚ ਨਵਾਂ ਟਰੇਨਿੰਗ ਕੈਂਪਸ ਬਣੇਗਾ

ਮੇਅਰ ਲੌਕ ਨੇ ਸਟੇਟ ਆਫ਼ ਸਿਟੀ ਦੇ ਭਾਸ਼ਣ ਦੌਰਾਨ ‘ਚ ਨਵੇਂ ਕਨਵੈੱਨਸ਼ਨ ਸੈਂਟਰ ਦੀ ਯੋਜਨਾ ਵੀ ਸਾਂਝੀ ਕੀਤੀ ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਵੀਰਵਾਰ ਨੂੰ ਆਪਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.