ਸੰਜੀਵ ਗੁਪਤਾ, ਜਗਰਾਓਂ : ਸੀਆਈਏ ਸਟਾਫ ਨੇ ਲੁਧਿਆਣਾ ਤੇ ਮੋਗਾ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ। ਐੱਸਐੱਸਪੀ ਨਵਨੀਤ ਸਿੰਘ ਬੈਂਸ ਅਨੁਸਾਰ ਸੀਆਈਏ ਸਟਾਫ ਦੇ ਥਾਣੇਦਾਰ ਲਖਵੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ।

ਮੁਖਬਰ ਦੀ ਸੂਚਨਾ ‘ਤੇ ਪੁਲਿਸ ਟੀਮ ਨੇ ਮੇਨ ਚੌਕ ਨਾਨਕਸਰ ਵਿਖੇ ਨਾਕਾਬੰਦੀ ਕੀਤੀ। ਇਸੇ ਦੌਰਾਨ ਉਥੇ ਸਾਹਮਣਿਓਂ ਆ ਰਹੇ ਦੋ ਸਕੂਟਰ ਸਵਾਰਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ‘ਤੇ ਉਕਤ ਦੋਵਾਂ ਬਲਵਿੰਦਰ ਕੁਮਾਰ ਵਾਸੀ ਸ਼ਿਮਲਾਪੁਰੀ ਲੁਧਿਆਣਾ ਤੇ ਵਰਿੰਦਰ ਸਿੰਘ ਉਰਫ ਬਿੰਦੂ ਵਾਸੀ ਮੱਲ੍ਹੇਆਣਾ (ਮੋਗਾ) ਨੂੰ ਗਿ੍ਫ਼ਤਾਰ ਕਰ ਲਿਆ। ਉਕਤ ਦੋਵਾਂ ਖ਼ਿਲਾਫ਼ ਥਾਣਾ ਸਿਟੀ ਜਗਰਾਓਂ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।