Skip to content
Friday, October 30, 2026 7°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਹੰਸਰਾਜ ਹੰਸ ਨੇ ਇੰਨਕਮ ਟੈਕਸ ਦੇ ਦੇਣੇ ਹਨ ਕਰੋੜਾ ਰੁਪਏ

By Admin Published 2 min read

ਨਵੀਂ ਦਿੱਲੀ/:ਹੁਣ ਦੀਆਂ ਲੋਕ ਸਭਾ ਚੋਣਾਂ ‘ਚ ਜਿੱਥੇ ਸਭ ਤੋਂ ਅਮੀਰ ਉਮੀਦਵਾਰ ਭਾਜਪਾ ਦੇ ਗੌਤਮ ਗੰਭੀਰ ਹਨ, ਉੱਥੇ ਹੀ ਦੂਜੇ ਪਾਸੇ ਭਾਜਪਾ ਦੇ ਹੀ ਇਕ ਉਮੀਦਵਾਰ ਅਜਿਹੇ ਵੀ ਹਨ ਜਿਨ੍ਹਾਂ ‘ਤੇ ਕਰੋੜਾਂ ਰੁਪਏ ਦਾ ਇਨਕਮ ਟੈਕਸ ਬਕਾਇਆ ਹੈ। ‘ਆਪ’, ਕਾਂਗਰਸ ਅਤੇ ਭਾਜਪਾ ‘ਚ ਇਹ ਪਹਿਲੇ ਉਮੀਦਵਾਰ ਹਨ ਜਿਨ੍ਹਾਂ ਨੇ ਟੈਕਸ ਜਮ੍ਹਾ ਨਹੀਂ ਕਰਵਾਇਆ ਹੈ। ਉੱਤਰ-ਪੱਛਮੀ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਨੇ ਨਾਮਜ਼ਦਗੀ ਦਾਖਲ ਕਰਦੇ ਸਮੇਂ ਸੰਪਤੀ ਨਾਲ ਜੁੜਿਆ ਬਿਓਰਾ ਦਿੱਤਾ। ਇਸ ‘ਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ‘ਤੇ 1.97 ਕਰੋੜ ਰੁਪਏ ਤੋਂ ਜ਼ਿਆਦਾ ਦਾ ਇਨਕਮ ਟੈਕਸ ਬਕਾਇਆ ਹੈ। ਉੱਥੇ ਦੂਜੇ ਪਾਸੇ ਉਨ੍ਹਾਂ ਦੀ ਪਤਨੀ ਰੇਸ਼ਮ ਕੌਰ ‘ਤੇ 2.57 ਕਰੋੜ ਰੁਪਏ ਤੋਂ ਜ਼ਿਆਦਾ ਦਾ ਟੈਕਸ ਦੀ ਦੇਣਦਾਰੀ ਹੈ। ਗਾਇਕ ਹੰਸਰਾਜ ਹੰਸ ਦੀ ਚੱਲ-ਅਚੱਲ ਸੰਪਤੀ (ਕੁੱਲ ਸੰਪਤੀ) 12 ਕਰੋੜ 92 ਲੱਖ ਰੁਪਏ ਦੱਸੀ ਹੈ। ਜਦੋਂਕਿ ਉਨ੍ਹਾਂ ਦੀ ਪਤਨੀ ਦੇ ਨਾਂ 18.50 ਲੱਖ ਰੁਪਏ ਦੀ ਚਲ ਸੰਪਤੀ ਹੈ। ਹੰਸਰਾਜ ਹੰਸ ‘ਤੇ ਕਰੀਬ 23 ਲੱਖ 89 ਹਜ਼ਾਰ ਰੁਪ੍ਯਏ ਦਾ ਕਾਰ ਲੋਨ ਵੀ ਹੈ। 2016 ‘ਚ ‘ਚ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਇਸ ਉਪਰੰਤ ਪਾਰਟੀ ਨੇ ਹੰਸ ਰਾਜ ਹੰਸ ਨੂੰ ਭਾਰਤ ਸਰਕਾਰ ਦੇ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਵਿਭਾਗ ‘ਚ ਨੈਸ਼ਨਲ ਕਮਿਸ਼ਨਰ ਫਾਰ ਸਫਾਈ ਕਰਮਚਾਰੀ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp