Skip to content
Tuesday, October 6, 2026 12°C · Fog · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
International

ਹੱਕਾਨੀ ਨੈਟਵਰਕ ਦੇ ਖਤਰੇ ਨੂੰ ਲੈ ਕੇ ਅਮਰੀਕਾ ਦੀ ਪਾਕਿ ਨਾਲ ਵਾਰਤਾ

By Admin Published 1 min read

ਵਾਸ਼ਿੰਗਟਨ— ਅਮਰੀਕਾ ਨੇ ਕਿਹਾ ਹੈ ਕਿ ਉਹ ਇਲਾਕੇ ਵਿਚ ਸਰਗਰਮ ਹੱਕਾਨੀ ਨੈੱਟਵਰਕ ਵਰਗੇ ਅੱਤਵਾਦੀ ਸੰਗਠਨਾਂ ਵੱਲੋਂ ਪੈਦਾ ਖਤਰਿਆਂ ਨੂੰ ਲੈ ਕੇ ਪਾਕਿਸਤਾਨ ਨਾਲ ਲਗਾਤਾਰ ਵਾਰਤਾ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜੌਨ ਕਿਰਬੀ ਨੇ ਆਪਣੀ ਨਿਯਮਿਤ ਪ੍ਰੈੱਸ ਕਾਨਫਰੰਸ ਵਿਚ ਪੱਤਰਕਾਰਾਂ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਪਾਕਿਸਤਾਨੀ ਵਿਦੇਸ਼ ਮੰਤਰਾਲੇ ਅਤੇ ਪੈਂਟਾਗਨ ਵਿਚ ਕਿਸੇ ਤਰ੍ਹਾਂ ਦੇ ਮਤਭੇਦ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਸ ਮਾਮਲੇ ‘ਚ ਕਈ ਤਰ੍ਹਾਂ ਦੇ ਫੈਸਲੇ ਲੈਂਦੇ ਹਨ ਅਤੇ ਇਹ ਫੈਸਲੇ ਪਾਕਿਸਤਾਨੀ ਨੇਤਾਵਾਂ ਦੇ ਨਾਲ ਉਨ੍ਹਾਂ ਦੀ ਸਰਗਰਮ ਗੱਲਬਾਤ ਦੇ ਆਧਾਰ ‘ਤੇ ਹੁੰਦੇ ਹਨ।

ਇਸ ਤੋਂ ਪਹਿਲਾਂ ਅਮਰੀਕੀ ਰੱਖਿਆ ਮੰਤਰੀ ਐਸ਼ਟਨ ਕਾਰਟਰ ਨੇ ਹੱਕਾਨੀ ਨੈਟਵਰਕ ਦੇ ਖਿਲਾਫ ਲੋੜੀਂਦੀ ਕਾਰਵਾਈ ਨਾ ਕਰਨ ਨੂੰ ਲੈ ਕੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ 30 ਕਰੋੜ ਡਾਲਰ ਦੀ ਫੌਜੀ ਸਹਾਇਤਾ ਨੂੰ ਰੋਕ ਦਿੱਤਾ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp