ਜਲੰਧਰ:-ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ‘ਤੇ ਸ਼ਬਦੀ ਹੱਲੇ ਕਰਦਿਆਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਖ਼ਾਲਿਸਤਾਨੀਆਂ ਤੇ ਆਈ.ਐਸ.ਆਈ. ਵੱਲੋਂ ਇਸ ਪਾਰਟੀ ਦੀ ਹਮਾਇਤ ਕੀਤੀ ਜਾ ਰਹੀ ਹੈ। ਉਹ ਅੱਜ ਇਥੇ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਸਾਈਕਲ ਵੰਡਣ ਪੁੱਜੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਦਾ ਏਜੰਡਾ ਹੀ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ‘ਚ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ‘ਚ ‘ਆਪ’ ਦੀ ਕਥਿਤ ਸ਼ਮੂਲੀਅਤ ਤਾਂ ਸਾਹਮਣੇ ਆ ਹੀ ਚੁੱਕੀ ਹੈ। ਜੇਕਰ ਕੇਂਦਰੀ ਏਜੰਸੀ ਡੂੰਘਾਈ ਨਾਲ ਜਾਂਚ ਕਰੇ ਤਾਂ ਹੋਰ ਬਹੁਤ ਕੁਝ ਸਾਹਮਣੇ ਆ ਸਕਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਏਜੰਸੀਆਂ ‘ਆਪ’ ਨੂੰ ਮਿਲ ਰਹੇ ਫੰਡਾਂ ਅਤੇ ਦੇਸ਼ ਵਿਰੋਧੀ ਤਾਕਤਾਂ ਦੀ ਭੂਮਿਕਾ ਬਾਰੇ ਜਾਂਚ ਕਰਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਨੀਤੀ ‘ਮਾਰੋ ਤੇ ਭੱਜੋ’ ਵਾਲੀ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


