ਸਵਰਨ ਗੌਂਸਪੁੁਰੀ, ਹੰਬੜਾਂ : ਸਥਾਨਕ ਪੁਲਿਸ ਨੇ ਇਕ ਅੌਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ।

ਇਸ ਮੌਕੇ ਪੁਲਿਸ ਚੌਕੀ ਹੰਬੜਾਂ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨ ਦੀ ਵਿੱਢੀ ਮੁੁਹਿੰਮ ਤਹਿਤ ਪੁਲਿਸ ਟੀਮ ਨੇ ਧੁੱਸੀ ਬੰਨ੍ਹ ਰਾਜਪੁੁਰ ਤੋਂ 10 ਗ੍ਰਾਮ ਹੈਰੋਇਨ ਸਮੇਤ ਇਕ ਅੌਰਤ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਸੰਦੀਪ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਪਿੰਡ ਰਾਜਪੁਰ ਥਾਣਾ ਲਾਡੋਵਾਲ ਵਜੋਂ ਹੋਈ ਹੈ ਜਿਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।