ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸਥਾਨਕ ਪੁਲਿਸ ਵਲੋਂ 10 ਗ੍ਰਾਮ ਸਮੈਕ ਸਮੇਤ ਹਰਦੀਪ ਸਿੰਘ ਉਰਫ਼ ਗੁੱਲੂ ਵਾਸੀ ਮਾਛੀਵਾੜਾ ਨੂੰ ਗਿ੍ਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਐੱਸਐੱਚਓ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਪੁਲਿਸ ਟੀਮ ਵੱਲੋਂ ਚਰਨ ਕੰਵਲ ਚੌਕ ਨੇੜੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ ਤਾਂ ਇਕ ਨੌਜਵਾਨ ਰੋਪੜ ਰੋਡ ਵੱਲੋਂ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਨੇ ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪਿੱਛੇ ਮੁੜਨ ਲੱਗਾ। ਇਸ ਨੌਜਵਾਨ ਨੇ ਆਪਣੀ ਜੇਬ ‘ਚੋਂ ਇਕ ਲਿਫ਼ਾਫੀ ਸੜਕ ਕਿਨਾਰੇ ਸੁੱਟ ਦਿੱਤੀ।
ਪੁਲਿਸ ਵੱਲੋਂ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਲਿਫ਼ਾਫੀ ਦੇਖੀ ਤਾਂ ਉਸ ‘ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਨੌਜਵਾਨ ਦੀ ਪਛਾਣ ਹਰਦੀਪ ਸਿੰਘ ਉਰਫ਼ ਗੁੱਲੂ ਵਜੋਂ ਹੋਈ। ਪੁਲਿਸ ਨੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ।


