ਸਰਵਣ ਸਿੰਘ ਭੰਗਲਾਂ, ਸਮਰਾਲਾ : ਥਾਣਾ ਸਮਰਾਲਾ ਦੀ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਦੋ ਅਨਸਰਾਂ ਨੂੰ 100 ਗ੍ਰਾਮ ਹੈਰੋਇਨ ਸਣੇ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸੁਨੀਲ ਕੁਮਾਰ ਉਰਫ ਬਚੀ ਉਰਫ ਭਵਨ ਵਾਸੀ ਮੁਹੱਲਾ ਹਿੰਮਤ ਨਗਰ ਸਮਰਾਲਾ ਤੇ ਬਸ਼ੀਰ ਮੁਹੰਮਦ ਉਰਫ ਸੰਨੀ ਵਾਸੀ ਸੌਂਟੀ, ਥਾਣਾ ਅਮਲੋਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਜਾਣਕਾਰੀ ਸਾਂਝੀ ਕਰਦੇ ਹੋਏ ਡੀਐੱਸਪੀ ਜਸਪਿੰਦਰ ਸਿੰਘ ਨੇ ਦੱਸਿਆ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਵੱਲੋਂ ਹੇਡੋਂ ਚੌਕੀ ਕੋਲ ਟੀਮ ਸਮੇਤ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਕਤ ਮੁਲਜ਼ਮਾਂ ਨੂੰ ਸ਼ੱਕ ਦੇ ਅਧਾਰ ‘ਤੇ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ‘ਤੇ ਮੁਕੱਦਮਾ ਦਰਜ਼ ਕਰਕੇ ਮੁਢਲੀ ਤਫਤੀਸ਼ ਅਮਲ ‘ਚ ਲਿਆਂਦੀ ਗਈ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


