107 ਸਾਲ ਬਾਅਦ ਵੀ ਪੰਜਾਬ ਵਿਚ ਲਾਗੂ ਨਹੀਂ ਹੋਇਆ ਆਨੰਦ ਮੈਰਿਜ ਐਕਟ

ਸਮਰਾਲਾ, 6 ਸਤੰਬਰ (ਬਲਜੀਤ ਸਿੰਘ ਬਘੌਰ): ਪੰਜਾਬ ਵਿਚ ਅੰਗਰੇਜ਼ ਸਰਕਾਰ ਸਮੇਂ 1909 ਵਿਚ ਪਾਸ ਹੋਇਆ ਆਨੰਦ ਮੈਰਿਜ ਐਕਟ 107 ਸਾਲ ਬੀਤਣ ਤੋਂ ਬਾਅਦ ਵੀ ਲਾਗੂ ਨਹੀਂ ਹੋ ਸਕਿਆ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਪਰਮਿੰਦਰ ਸਿੰਘ ਗਿੱਲ ਵਲੋਂ ਸਿੱਖ ਹਿਤਾਂ ਨੂੰ ਮੁੱਖ ਰਖਦਿਆਂ ਇਸ ਐਕਟ ਨੂੰ ਲਾਗੂ ਕਰਾਉਣ ਲਈ ਪੰਜਾਬ ਦੇ ਗਵਰਨਰ ਤੋਂ ਇਲਾਵਾ ਮੁੱਖ ਮੰਤਰੀ, ਚੀਫ਼ ਸੈਕਟਰੀ ਅਤੇ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬੰਡੂਗਰ ਨੂੰ ਰਜਿਸਟਰਡ ਲੀਗਲ ਨੋਟਿਸ ਭੇਜੇ ਪਰ ਨਤੀਜਾ ਨਿਰਾਸ਼ਾਜਨਕ ਰਿਹਾ।

ਭੇਜੇ ਗਏ ਨੋਟਿਸ ਦੀਆਂ ਕਾਪੀਆਂ ਵਿਖਾਉਂਦਿਆਂ ਸ. ਗਿੱਲ ਨੇ ਦਸਿਆ ਕਿ ਕੇਂਦਰੀ ਸਰਕਾਰ ਨੇ ਸਾਲ 2012 ਵਿਚ ਸੋਧ ਕਰ ਕੇ ਸਿੱਖ ਧਰਮ ਨੂੰ ਮੰਨਣ ਵਾਲਿਆਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਆਨੰਦ ਕਾਰਜ ਦੀਆਂ ਰਸਮਾਂ ਨਾਲ ਹੋਏ ਵਿਆਹਾਂ ਦੀ ਰਜਿਸਟਰੇਸ਼ਨ ਆਨੰਦ ਕਾਰਜ ਐਕਟ ਰਾਹੀਂ ਕਰਨ ਲਈ ਭਾਰਤ ਦੇ ਸਾਰੇ ਰਾਜਾਂ ਨੂੰ ਪੱਤਰ ਜਾਰੀ ਕੀਤੇ ਸਨ ਅਤੇ ਹਰ ਰਾਜ ਨੂੰ ਅਪਣੇ-ਅਪਣੇ ਸੂਬੇ ਵਿਚ ਇਸ ਐਕਟ ਨੂੰ ਪੂਰਨ ਰੂਪ ਵਿਚ ਲਾਗੂ ਕਰਨ ਸਬੰਧੀ ਮੁਨਾਸਬ ਨਿਯਮ ਬਣਾ ਕੇ ਅਤੇ ਨੋਟੀਫ਼ਾਈ ਕਰ ਕੇ ਅਮਲੀਜਾਮਾ ਦੇਣ ਦੀ ਤਾਕੀਦ ਕੀਤੀ ਸੀ।

ਸ. ਗਿੱਲ ਨੇ ਦਸਿਆ ਕਿ ਪੰਜਾਬ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਦਸੰਬਰ 2016 ਵਿਚ ਅਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿਤਾ ਪਰ ਪਹਿਲਾਂ ਵਾਲੀ ਸਰਕਾਰ ਵਲੋਂ ਇਸ ਦੇ ਬਾਵਜੂਦ ਇਸ ਐਕਟ ਨੂੰ ਲਾਗੂ ਨਹੀਂ ਕੀਤਾ ਗਿਆ ਸੀ। ਅੱਜ ਵੀ ਪੰਜਾਬ ਰਾਜ ਵਿਚ ਜ਼ਿਆਦਾਤਰ ਸਾਰੇ ਵਿਆਹ ਹਿੰਦੂ ਮੈਰਿਜ ਐਕਟ ਰਾਹੀਂ ਹੀ ਰਜਿਸਟਰਡ ਹੋ ਰਹੇ ਹਨ ਜਿਸ ਵਿਚ ਸਿੱਖ ਧਰਮ ਨੂੰ ਮੰਨਣ ਵਾਲਿਆਂ ਦੇ ਆਨੰਦ ਕਾਰਜ ਰਾਹੀਂ ਹੋਏ ਵਿਆਹ ਵੀ ਸ਼ਾਮਲ ਹਨ। ਅਜਿਹਾ ਕਰਨਾ ਆਨੰਦ ਮੈਰਿਜ ਐਕਟ ਦੀ ਸਰਾਸਰ ਉਲੰਘਣਾ ਹੈ ਅਤੇ ਸਿੱਖ ਧਰਮ ਨੂੰ ਮੰਨਣ ਵਾਲਿਆਂ ਦੇ ਵਿਆਹਾਂ ਦੀ ਰਜਿਸਟਰੇਸ਼ਨ ਹਿੰਦੂ ਮੈਰਿਜ ਐਕਟ ਅਧੀਨ ਗ਼ੈਰ-ਕਾਨੂੰਨੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.