ਸੋਮਵਾਰ ਤੋਂ ਸੁਪਨਾ ਹੀ ਰਹਿ ਜਾਵੇਗਾ ਅਨੇਕਾਂ ਪੰਜਾਬੀਆਂ ਲਈ ਅਮਰੀਕਾ ‘ਚ ਰਹਿਣਾ
ਨਵੀਂ ਦਿੱਲੀ— ਅਮਰੀਕਾ ‘ਚ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀਆਂ ਲਈ ਸੋਮਵਾਰ ਦਾ ਸੂਰਜ ਇਕ ਅਜਿਹਾ ਕਾਲਾ ਕਾਨੂੰਨ ਲੈ ਕੇ ਚੜ੍ਹੇਗਾ ਜੋ ਉਨ੍ਹਾਂ ਦੇ ਅਮਰੀਕਾ ‘ਚ ਰਹਿਣ ਦੇ ਸੁਪਨੇ ਨੂੰ ਚਕਨਾਚੂਰ ਕਰ ਦੇਵੇਗਾ। ਅਮਰੀਕਾ ਸੋਮਵਾਰ ਤੋਂ ਇਕ ਨਵੇਂ ਨਿਯਮ ਤਹਿਤ ਅਜਿਹੇ ਲੋਕਾਂ ਨੂੰ ਆਪਣੇ ਦੇਸ਼ ‘ਚੋਂ ਕੱਢਣ ਦਾ ਕੰਮ ਸ਼ੁਰੂ ਕਰ ਦੇਵੇਗਾ, ਜਿਨ੍ਹਾਂ ਦੀ ਅਮਰੀਕਾ ‘ਚ ਰਹਿਣ ਦੀ ਵੀਜਾ ਮਿਆਦ ਖਤਮ ਹੋ ਚੁੱਕੀ ਹੈ। ਅਧਿਕਾਰੀਆਂ ਮੁਤਾਬਕ ਅਜਿਹੇ ਲੋਕਾਂ, ਜਿਨ੍ਹਾਂ ਦੀ ਵੀਜਾ ਵਧਾਉਣ ਦੀ ਅਰਜ਼ੀ ਖਾਰਜ ਹੋ ਚੁੱਕੀ ਹੈ ਜਾਂ ਸਥਿਤੀ ‘ਚ ਬਦਲਾਅ ਦੇ ਕਾਰਨਾ ਕਾਰਨ ਵੀਜਾ ਮਿਆਦ ਖਤਮ ਹੋ ਗਈ ਹੈ ਨੂੰ ਅਮਰੀਕਾ ਛੱਡਣਾ ਪਵੇਗਾ। ਹਾਲਾਂਕਿ ਇਸ ਨਾਲ ਸੰਬੰਧਿਤ ਅਮਰੀਕੀ ਫੈਡਰਲ ਏਜੰਸੀ ਨੇ H-1B ਵੀਜ਼ਾ ਧਾਰਕਾਂ ਨੂੰ ਰਾਹਤ ਦਿੰਦੇ ਹੋਏ ਕਿਹਾ ਕਿ ਰੋਜ਼ਗਾਰ ਦੇ ਲਿਹਾਜ਼ ਨਾਲ ਅਮਰੀਕਾ ‘ਚ ਰੁਕਣ ਲਈ ਵੀਜ਼ਾ ਮਿਆਦ ਵਧਾਉਣ ਦੀ ਬੇਨਤੀ ਦੇ ਨਾਲ-ਨਾਲ ਮਨੁੱਖਤਾਵਾਦੀ ਅਰਜ਼ੀਆਂ ਅਤੇ ਪਟੀਸ਼ਨਾਂ ‘ਤੇ ਇਹ ਨਿਯਮ ਲਾਗੂ ਨਹੀਂ ਹੋਵੇਗਾ।



