ਤਲਵੰਡੀ ਭਾਈ (ਗੁਲਾਟੀ) – ਪਿੰਡ ਠੇਠਰ ਖੁਰਦ ਦੀ 11 ਮਹੀਨੇ ਪਹਿਲਾ ਕੈਨੇਡਾ ਗਈ ਅਮਨਦੀਪ ਕੌਰ ਦੀ ਭੇਤ ਭਰੀ ਹਾਲਤ ’ਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਠੇਠਰ ਖੁਰਦ ਦੇ ਵਸਨੀਕ ਹਰਭਜਨ ਸਿੰਘ ਪੁੱਤਰ ਜੋਰਾ ਸਿੰਘ ਨੇ ਆਪਣੀ ਬੇਟੀ ਪਵਨਦੀਪ ਕੌਰ ਨੂੰ ਕਰੀਬ 11 ਮਹੀਨੇ ਪਹਿਲਾਂ ਸਟੱਡੀ ਵੀਜੇ ’ਤੇ ਕੇਨੈਡਾ ਭੇਜਿਆ ਸੀ ਪਰ 23 ਮਈ ਨੂੰ ਕਨੇਡਾ ਦੀ ਪੁਲਸ ਦਾ ਹਰਭਜਨ ਸਿੰਘ ਦੇ ਘਰ ਫੋਨ ਆਏ ਅਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਮਨਦੀਪ ਕੌਰ ਦੀ ਉਮਰ ਕਰੀਬ 20 ਸਾਲ ਸੀ। ਪਰਿਵਾਰ ਵੱਲੋਂ ਬਡ਼ੇ ਚਆਵਾਂ ਨਾਲ ਆਪਣੀ ਬੇਟੀ ਨੂੰ ਕੈਨੇਡਾ ਭੇਜਿਆ ਸੀ, ਪਰ ਹੋਣੀ ਨੂੰ ਕੁਝ ਹੋਰ ਮਨਜੂਰ ਸੀ। ਪਰਿਵਾਰ ਵੱਲੋਂ ਅਮਨਦੀਪ ਦੀ ਲਾਸ਼ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


