ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸਥਾਨਕ ਪੁਲਿਸ ਨੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਲਖਨ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ 2012 ‘ਚ ਲਖਨ ਖ਼ਿਲਾਫ਼ ਮਾਛੀਵਾੜਾ ਪੁਲਿਸ ਥਾਣਾ ‘ਚ ਪਰਚਾ ਦਰਜ ਕੀਤਾ ਗਿਆ ਸੀ ਤੇ ਜ਼ਮਾਨਤ ਤੋਂ ਬਾਅਦ ਉਹ ਅਦਾਲਤ ‘ਚ ਪੇਸ਼ ਨਹੀਂ ਹੋਇਆ ਜਿਸ ‘ਤੇ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਸ਼ੇਰਪੁਰ ਚੌਕੀ ਇੰਚਾਰਜ ਜਸਵੰਤ ਸਿੰਘ ਵੱਲੋਂ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਅਦਾਲਤ ‘ਚ ਪੇਸ਼ ਕਰ ਦਿੱਤਾ ਹੈ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


