ਜਿਹੜਾ ਮੋਦੀ ਨੂੰ ‘ਰਾਸ਼ਟਰ ਪਿਤਾ’ ਨਹੀਂ ਮੰਨਦਾ, ਉਹ ਭਾਰਤੀ ਹੀ ਨਹੀਂ, ਬੀਜੇਪੀ ਮੰਤਰੀ ਦਾ ਦਾਅਵਾ

ਜਿਹੜਾ ਮੋਦੀ ਨੂੰ ‘ਰਾਸ਼ਟਰ ਪਿਤਾ’ ਨਹੀਂ ਮੰਨਦਾ, ਉਹ ਭਾਰਤੀ ਹੀ ਨਹੀਂ, ਬੀਜੇਪੀ ਮੰਤਰੀ ਦਾ ਦਾਅਵਾ

ਮੋਦੀ ਸਰਕਾਰ ‘ਚ ਮੰਤਰੀ ਡਾ. ਜਿਤੇਂਦਰ ਸਿੰਘ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕਰਨ ‘ਤੇ ਕਿਹਾ ਕਿ ਜੇਕਰ ਕਿਸੇ ਨੂੰ ਇਸ ‘ਤੇ ਫਕਰ ਨਹੀਂ ਤਾਂ ਉਸ ਨੂੰ ਭਾਰਤੀ ਕੁਹਾਉਣ ਦਾ ਹੱਕ ਨਹੀਂ। ਕਾਂਗਰਸ ‘ਤੇ ਨਿਸ਼ਾਨਾ ਸਾਧਿਆ।

ਨਵੀਂ ਦਿੱਲੀ: ਮੋਦੀ ਸਰਕਾਰ ‘ਚ ਮੰਤਰੀ ਡਾ. ਜਿਤੇਂਦਰ ਸਿੰਘ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕਰਨ ‘ਤੇ ਕਿਹਾ ਕਿ ਜੇਕਰ ਕਿਸੇ ਨੂੰ ਇਸ ‘ਤੇ ਫਕਰ ਨਹੀਂ ਤਾਂ ਉਸ ਨੂੰ ਭਾਰਤੀ ਕੁਹਾਉਣ ਦਾ ਹੱਕ ਨਹੀਂ। ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਡਾ. ਸਿੰਘ ਨੇ ਕਿਹਾ, “ਕਾਂਗਰਸ ਨੂੰ ਜੇਕਰ ਇਸ ਬਿਆਨ ‘ਤੇ ਕੋਈ ਪ੍ਰੇਸ਼ਾਨੀ ਹੈ ਤਾਂ ਉਹ ਟਰੰਪ ਨਾਲ ਗੱਲ ਕਰਨ। ਜੇਕਰ ਪੀਐਮ ਨੂੰ ਸਨਮਾਨ ਦੇਣ ਵਾਲੇ ਸ਼ਬਦਾਂ ‘ਤੇ ਮਾਣ ਨਹੀਂ ਤੇ ਕੋਈ ਦਿੱਕਤ ਹੈ ਤਾਂ ਉਨ੍ਹਾਂ ਨੂੰ ਭਾਰਤੀ ਹੋਣ ਦਾ ਅਧਿਕਾਰ ਨਹੀਂ ਹੈ।”
ਉਨ੍ਹਾਂ ਕਿਹਾ, “ਅੱਜ ਤਕ ਕਦੇ ਅਜਿਹਾ ਨਹੀਂ ਹੋਇਆ ਕਿ ਕਿਸੇ ਦੇਸ਼ ਦੇ ਪੀਐਮ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਨੇ ਅਜਿਹੇ ਤਾਰੀਫ ਦੇ ਬੋਲ ਕਹੇ ਹੋਣ। ਜੋ ਭਾਰਤੀ ਅਮਰੀਕਾ ਤੇ ਵਿਦੇਸ਼ਾਂ ‘ਚ ਰਹਿ ਰਹੇ ਹਨ, ਉਨ੍ਹਾਂ ਨੂੰ ਭਾਰਤੀ ਹੋਣ ‘ਤੇ ਮਾਣ ਹੈ। ਦੁਨੀਆ ਦੇ ਦੇਸ਼ ਭਾਰਤੀ ਨਜ਼ਰੀਏ ਦਾ ਸਮੱਰਥਨ ਕਰ ਰਹੇ ਹਨ।”ਦੱਸ ਦਈਏ ਕਿ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਸੱਤ ਦਿਨਾਂ ਦੇ ਦੌਰੇ ਦੌਰਾਨ 48 ਘੰਟਿਆਂ ‘ਚ ਦੂਜੀ ਵਾਰ ਮੁਲਾਕਾਤ ਕੀਤੀ। ਇਸ ਦੌਰਾਨ ਟਰੰਪ ਨੇ ਮੋਦੀ ਦੀ ਤਾਰੀਫਾਂ ਦੇ ਪੁਲ ਬੰਨ੍ਹੇ। ਟਰੰਪ ਨੇ ਕਿਹਾ ਕਿ ਪੀਐਮ ਮੋਦੀ ਨੇ ਭਾਰਤ ਨੂੰ ਇਕੱਠਾ ਕੀਤਾ ਹੈ ਤੇ ਅਸੀਂ ਉਸ ਨੂੰ ‘ਫਾਦਰ ਆਫ਼ ਇੰਡੀਆ’ ਕਹਾਂਗੇ।

ਕਾਂਗਰਸ ਦੇ ਸੀਨੀਅਰ ਨੇਤਾ ਦੇ ਬੇਟੇ ਪ੍ਰਿਆਂਕ ਖੜਗੇ ਨੇ ਅਮਰੀਕੀ ਰਾਸ਼ਟਰਪਤੀ ਦੇ ਬਿਆਨ ਦਾ ਵਿਰੋਧ ਕੀਤਾ। ਉਨ੍ਹਾਂ ਨੇ ਬੀਜੇਪੀ ਸੰਸਦ ਮੈਂਬਰ ਤੇਜਸਵੀ ਸੂਰੀਆ ਦੇ ਟਵੀਟ ਨੂੰ ਰੀਟਵੀਟ ਕਰ ਕਿਹਾ ਕਿ ਕੀ ਹੁਣ ਅਮਰੀਕੀ ਤੈਅ ਕਰਨਗੇ ਕਿ ਰਾਸ਼ਟਰ ਪਿਤਾ ਕੌਣ ਹੈ?

Share:

Facebook
Twitter
Pinterest
LinkedIn
matrimonail-ads
On Key

Related Posts

10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:

ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀ ਸਰੀ, ਬੀ.ਸੀ. – ਸਰੀ ਸਿਟੀ ਸਾਰੇ ਯੋਗ ਵੋਟਰਾਂ ਨੂੰ

ਗ਼ਜ਼ਲ ਮੰਚ ਸਰੀ ਵੱਲੋਂ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ ਨੂੰ

ਸਰੀ, (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬੀ ਸ਼ਾਇਰੀ ਨੂੰ ਸਮਰਪਿਤ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ, ਦਿਨ ਸ਼ਨੀਵਾਰ ਨੂੰ ਸਰੀ ਆਰਟਸ ਸੈਂਟਰ ਵਿਖੇ ਕਰਵਾਈ ਜਾ ਰਹੀ ਹੈ। ਇਸ ਮੌਕੇ ਵਿਸ਼ੇਸ਼ ਕਵੀ ਦਰਬਾਰ ਕਰਵਾਇਆ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.