ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਲ 1947 ‘ਚ ਭਾਰਤ ਦੀ ਵੰਡ ਦੇ ਦਿਨ ਨੂੰ ਯੂ.ਕੇ. ‘ਚ ਰਾਸ਼ਟਰੀ ਦਿਵਸ ਦੇ ਰੂਪ ‘ਚ ਮਨਾਉਣ ਲਈ ਇਕ ਨਵੀਂ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਬਰਤਾਨੀਆ ਦੀ ਜੰਮਪਲ ਬੀ.ਬੀ.ਸੀ. ਦੀ ਭਾਰਤੀ ਮੂਲ ਦੀ ਟੀ.ਵੀ. ਪੇਸ਼ਕਰਤਾ ਅਨੀਤਾ ਰਾਣੀ ਦੀ ਅਗਵਾਈ ‘ਚ ਇਕ ਵਫ਼ਦ ਨੇ ਹਾਊਸ ਆਫ਼ ਕਾਮਨਸ ਕੰਪਲੈਕਸ ‘ਚ ਸੰਸਦ ਮੈਂਬਰਾਂ ਨਾਲ ਮਿਲ ਕੇ 15 ਅਗਸਤ ਨੂੰ ਰਾਸ਼ਟਰੀ ਦਿਵਸ ਦੇ ਰੂਪ ‘ਚ ਮਨਾਉਣ ਦੀ ਅਪੀਲ ਕੀਤੀ ਹੈ। ਭਾਰਤੀ ਮੂਲ ਦੇ ਸੰਸਦ ਮੈਂਬਰ ਵਰਿੰਦਰ ਸ਼ਰਮਾ ਨੇ ਇਸ ਪਹਿਲ ਦੇ ਸਮਰਥਨ ਦਾ ਐਲਾਨ ਕੀਤਾ ਹੈ। ਮੁਹਿੰਮ ਚਲਾਉਣ ਵਾਲਿਆਂ ਦਾ ਮੰਨਣਾ ਹੈ ਕਿ 15 ਅਗਸਤ ਨੂੰ ਰਾਸ਼ਟਰੀ ਦਿਵਸ ਦੇ ਰੂਪ ‘ਚ ਮਨਾਉਣ ਨਾਲ ਬ੍ਰਿਟਿਸ਼ ਸਮਾਜ ‘ਚ ਦੱਖਣ-ਏਸ਼ੀਆਈ ਲੋਕਾਂ ਦੇ ਯੋਗਦਾਨ ਨੂੰ ਸਨਮਾਨ ਦੇਣ ‘ਚ ਮਦਦ ਮਿਲੇਗੀ ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ