15 ਅਗਸਤ ਤੱਕ ਨਹੀਂ ਆ ਸਕੇਗਾ ਦੇਸ਼ ਦਾ ਸਵਦੇਸ਼ੀ ਕੋਰੋਨਾ ਟੀਕਾ

ਇੱਕ ਦਿਲਚਸਪ ਘਟਨਾਕ੍ਰਮ ‘ਚ ਏਮਜ਼ ਦੇ ਨਿਰਦੇਸ਼ਕ ਡਾ. ਰਣਦੀਪ ਗੁਲੇਰੀਆ ਨੇ ਸਪੱਸ਼ਟ ਕੀਤਾ ਸੀ ਕਿ ਅਸੀਂ ਕਾਫੀ ਤੇਜ਼ੀ ਨਾਲ ਟੀਕੇ ਦੇ ਟ੍ਰਾਇਲਜ਼ ਕਰ ਰਹੇ ਹਾਂ ਅਤੇ ਪਹਿਲੇ ਅਤੇ ਦੂਜੇ ਪੜਾਅ ਦੇ ਟ੍ਰਾਇਲਜ਼ ਨੂੰ ਇਕੱਠੇ ਕੀਤਾ ਜਾ ਰਿਹਾ ਹੈ ਪਰ ਮਨੁੱਖੀ ਕਲੀਨਿਕ ਟ੍ਰਾਇਲਜ਼ ‘ਚ ਸਾਰੇ ਸੁਰੱਖਿਆ ਨਿਯਮਾਂ ਦਾ ਪਾਲਣ ਕੀਤਾ ਜਾਵੇਗਾ। ਇਸਦਾ ਮਤਲੱਬ ਇਹ ਕੱਢਿਆ ਜਾ ਰਿਹਾ ਹੈ ਕਿ ਭਾਰਤੀ ਟੀਕਾ ਆਉਣ ‘ਚ ਅਜੇ ਦੇਰ ਲੱਗੇਗੀ। ਏਮਜ਼ ਦੇ ਮੁੱਖ ਸ਼ੋਧਕਰਤਾ ਡਾ. ਸੰਜੇ ਰਾਏ, ਜੋ ‘ਕੋਵੈਕਸੀਨ’ ਟੀਕੇ ਦੇ ਟ੍ਰਾਇਲ ਦਾ ਸੰਯੋਜਨ ਕਰ ਰਹੇ ਹਾਂ, ਨੇ ਆਪਣੀ ਰਿਪੋਰਟ ‘ਚ ਕਿਹਾ ਹੈ ਕਿ ਕੋਰੋਨਾ ਯੋਧਾਵਾਂ ਨੂੰ ਟ੍ਰਾਇਲ ਦੇ ਪਹਿਲੇ ਹੀ ਪੜਾਅ ‘ਚ ਦੁੱਗਣਾ ਡੋਜ਼ ਦਿੱਤਾ ਜਾਵੇਗਾ। ਦੁੱਗਣਾ ਡੋਜ਼ ਦੇਣ ਦੇ ਨਤੀਜੇ ਜਦੋਂ ਸਤੰਬਰ ‘ਚ ਸਾਹਮਣੇ ਆ ਜਾਣਗੇ, ਉਸ ਤੋਂ ਬਾਅਦ ਹੀ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਉੱਧਰ, ਜਾਇਡਸ ਕੈਡਿਲਾ ਦੇ ‘ਜਾਇਕੋਵ-ਡੀ’ ਟੀਕੇ ਦੇ ਪਹਿਲੇ ਅਤੇ ਦੂਜੇ ਪੜਾਅ ਦੇ ਮਨੁੱਖੀ ਕਲੀਨਿਕ ਟ੍ਰਾਇਲਜ਼ ਨੂੰ ਵੀ ਮਨਜ਼ੂਰੀ ਮਿਲੀ ਹੈ ਪਰ ਕੰਪਨੀ ਨੇ ਆਪਣੇ ਟ੍ਰਾਇਲਜ਼ ਅਤੇ ਉਨ੍ਹਾਂ ਦੇ ਨਤੀਜਿਆਂ ਬਾਰੇ ਅਜੇ ਤੱਕ ਜਨਤਕ ਰੂਪ ਨਾਲ ਕੁੱਝ ਨਹੀਂ ਕਿਹਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.